
ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ: ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਦੀਪਇੰਦਰ ਸਿੰਘ ਹੁਣ ਅਤੁਲ ਨੰਦਾ ਦੀ ਥਾਂ ਏਜੀ ਦੀ ਜ਼ਿੰਮੇਵਾਰੀ ਸੰਭਾਲਣਗੇ। ਦੱਸ ਦਈਏ ਕਿ ਦੀਪਇੰਦਰ ਸਿੰਘ ਪਟਵਾਲੀਆ ਨੇ ਦਿਨਕਰ ਗੁਪਤਾ ਦੀ ਬਤੌਰ ਡੀਜੀਪੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ।
Atul Nanda
ਹੋਰ ਪੜ੍ਹੋ: ਪੇਗਾਸਸ ਜਾਸੂਸੀ ਮਾਮਲਾ: ਜਾਂਚ ਲਈ ਸੁਪਰੀਮ ਕੋਰਟ ਵਲੋਂ ਕੀਤਾ ਜਾਵੇਗਾ ਤਕਨੀਕੀ ਮਾਹਰ ਕਮੇਟੀ ਦਾ ਗਠਨ
ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਤੁਰੰਤ ਬਾਅਦ ਅਤੁਲ ਨੰਦਾ ਵਲੋਂ ਅਸਤੀਫਾ ਦਿੱਤਾ ਗਿਆ ਸੀ। ਇਸ ਦੇ ਚਲਦਿਆਂ ਹੁਣ ਦੀਪਇੰਦਰ ਸਿੰਘ ਪਟਵਾਲੀਆ ਦੀ ਨਿਯੁਕਤੀ ਕੀਤੀ ਗਈ ਹੈ। ਪਟਵਾਲੀਆ ਮੁੱਖ ਤੌਰ ਤੇ ਸੰਵਿਧਾਨਕ ਪੱਖ ਤੋਂ ਅਭਿਆਸ ਕਰਦੇ ਰਹੇ ਹਨ ਅਤੇ ਸੇਵਾ ਮਾਮਲਿਆਂ ਨਾਲ ਨਜਿੱਠਣ ਵਿਚ ਉਹਨਾਂ ਦੀ ਮੁਹਾਰਤ ਲਈ ਜਾਣੇ ਜਾਂਦੇ ਹਨ।