ਅੰਮ੍ਰਿਤਸਰ IED ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ, ਪੁਲਿਸ ਨੇ ਯੁਵਰਾਜ ਸੱਭਰਵਾਲ ਨੂੰ ਕੀਤਾ ਕਾਬੂ
Published : Sep 23, 2022, 4:53 pm IST
Updated : Sep 23, 2022, 5:14 pm IST
SHARE ARTICLE
photo
photo

ਮੁੱਖ ਸਾਜ਼ਿਸਕਰਤਾ ਸਤਨਾਮ ਸਿੰਘ ਹਨੀ ਨੂੰ ਵੀ ਕੀਤਾ ਗਿਆ ਗ੍ਰਿਫ਼ਤਾਰ

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੀਆਈਏ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠਾਂ ਬੰਬ ਰੱਖਣ ਦੇ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਨੇ ਮੁੱਖ ਦੋਸ਼ੀ ਯੁਵਰਾਜ ਸੱਭਰਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਯੁਵਰਾਜ ਸੱਭਰਵਾਲ ਨੇ ਲਖਬੀਰ ਲੰਡਾ ਦੇ ਨਿਰਦੇਸ਼ਾਂ 'ਤੇ ਆਈ.ਈ.ਡੀ. ਲਗਾਇਆ ਸੀ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।

ਗੌਰਤਲਬ ਹੈ ਕਿ ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਤਨਾਮ ਸਿੰਘ ਹਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਹਨੀ ਉਹ ਵਿਅਕਤੀ ਹੈ, ਜਿਸ ਨੇ ਪੂਰੀ ਸਾਜ਼ਿਸ਼ ਰਚੀ ਸੀ ਅਤੇ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਵਿਸਫੋਟਕ ਲਗਾ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement