
ਕੌਮੀ ਘੱਟ ਗਿਣਤੀ ਕਮਿਸ਼ਨ ਨੇ ਦਿੱਲੀ ਮੈਟਰੋ ਕੋਲੋਂ ਮੰਗਿਆ ਜਵਾਬ
ਅੰਮ੍ਰਿਤਸਰ- ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਦਿੱਲੀ ਦੀ ਮੈਟਰੋ ਰੇਲ ਵਿਚ ਕਿਰਪਾਨ ਸਮੇਤ ਸਫ਼ਰ ਕਰਨ ਤੋਂ ਰੋਕੇ ਜਾਣ ਦੇ ਮਾਮਲੇ ਵਿਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਕੋਲੋਂ ਜਵਾਬ ਮੰਗਿਆ ਹੈ।
ਦਰਅਸਲ ਸਾਬਕਾ ਜਥੇਦਾਰ ਗਿਆਨੀ ਕੇਵਨ ਸਿੰਘ ਨੂੰ 8 ਸਤੰਬਰ ਸ਼ਾਮ ਸਾਢੇ ਚਾਰ ਵਜੇ ਦੁਆਰਕਾ ਮੈਟਰੋ ਸਟੇਸ਼ਨ ’ਤੇ ਕਿਰਪਾਨ ਸਮੇਤ ਸਫ਼ਰ ਕਰਨ ਤੋਂ ਰੋਕਿਆ ਗਿਆ ਸੀ। ਸਾਬਕਾ ਜਥੇਦਾਰ ਤੇ ਗਿਆਨੀ ਕੇਵਲ ਸਿੰਘ ਨੇ ਇਸ ਮਾਮਲੇ ਵਿਚ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।
ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕੌਮੀ ਘੱਟ ਗਿਣਤੀ ਕਮਿਸ਼ਨ ਵਲੋਂ ਦਿੱਲੀ ਮੈਟਰੋ ਰੇਲ ਨਿਗਮ ਦੇ ਐੱਮ ਡੀ ਕੋਲੋਂ ਇਸ 27 ਸਤੰਬਰ ਤੱਕ ਜਵਾਬ ਮੰਗਿਆ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕਕੇਟ ਨੇ ਕਿਹਾ ਕਿ ਸੰਗਠਨ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।