NGT ਨੇ ਦਿੱਤਾ ਪੰਜਾਬ ਸਰਕਾਰ ਨੂੰ ਝਟਕਾ, ਲਗਾਇਆ 2 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ
Published : Sep 23, 2022, 5:09 pm IST
Updated : Sep 23, 2022, 5:10 pm IST
SHARE ARTICLE
NGT gave a blow to the Punjab government
NGT gave a blow to the Punjab government

ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਨਹੀਂ ਕੀਤਾ ਗਿਆ ਪ੍ਰਬੰਧਨ

 

ਚੰਡੀਗੜ੍ਹ: ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਵੱਡਾ ਝਟਕਾ ਦਿੱਤਾ ਹੈ। ਗਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ ਕਾਰਨ ਪੰਜਾਬ ਸਰਕਾਰ ‘ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।

 ਐੱਨ.ਜੀ.ਟੀ. ਨੇ ਆਪਣੇ ਫ਼ੈਸਲੇ 'ਚ ਕਿਹਾ ਕਿ ਪੰਜਾਬ 2014 ਤੋਂ ਪ੍ਰਦੂਸ਼ਣ ਕੰਟਰੋਲ ਉਪਾਵਾਂ ਲਈ ਮਿਲੀ ਸਮੇਂ ਹੱਦ ਦੀ ਪਾਲਣਾ ਕਰਨ 'ਚ ਅਸਫ਼ਲ ਰਿਹਾ ਹੈ। ਇਸ ਦੇ ਨਾਲ ਹੀ ਸੀਵਰੇਜ ਪ੍ਰਬੰਧਨ, ਜਲ ਪ੍ਰਦੂਸ਼ਣ ਅਤੇ ਜਲ ਪ੍ਰਦੂਸ਼ਣ ਕੰਟਰੋਲ ਡਿਵਾਈਸ ਲਗਾਉਣ 'ਚ ਅਸਫ਼ਲ ਰਿਹਾ। ਇੰਨਾ ਹੀ ਨਹੀਂ ਐੱਨ.ਜੀ.ਟੀ. ਨੇ ਪੰਜਾਬ ਸਰਕਾਰ ਨੂੰ ਪ੍ਰਦੂਸ਼ਣ ਫੈਲਾਉਣ ਵਾਲਿਆਂ ਤੋਂ 2080 ਕਰੋੜ ਰੁਪਏ ਦਾ ਜੁਰਮਾਨਾ ਵਸੂਲਣ ਲਈ ਕਿਹਾ ਹੈ।

ਐੱਨ.ਜੀ.ਟੀ. ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਵੱਡੇ ਪੈਮਾਨੇ 'ਤੇ ਉਲੰਘਣਾ ਕੀਤੀ ਗਈ ਹੈ। ਜਿਸ ਕਾਰਨ ਵਾਤਾਵਰਣ ਨੂੰ ਨੁਕਸਾਨ ਪਹੁੰਚਿਆ ਹੈ। ਵਾਤਾਵਰਨ ਪ੍ਰਦੂਸ਼ਣ ਕਾਰਨ ਕਈ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋਏ ਤੇ ਕਈ ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪਿਆ। 

ਦੱਸ ਦੇਈਏ ਕਿ ਐਨਜੀਟੀ ਨੇ ਪਿਛਲੇ ਹਫ਼ਤੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 3,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿਚ ਯੋਗਦਾਨ ਅਤੇ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿਚ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਬੈਂਚ ਵਿਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲੀ ਵੀ ਸ਼ਾਮਲ ਸਨ।

SHARE ARTICLE

ਏਜੰਸੀ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement