
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ
ਚੰਡੀਗੜ੍ਹ: ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ ਵੱਲੋਂ ਕੰਟਰੋਲ ਕੀਤੇ ਗਏ ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਦੌਰਾਨ ਇੱਕ ਏਕੇ-56 ਰਾਈਫ਼ਲ, ਦੋ ਮੈਗਜ਼ੀਨ ਅਤੇ 90 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਦੋ ਮਾਡਿਊਲ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਗ੍ਰਿਫਤਾਰੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਅਤੇ ਨਾਮ ਲਵਜੀਤ ਵਜੋਂ ਹੋਈ ਹੈ।