ਤਰਨਤਾਰਨ ਪੁਲਿਸ ਨੇ ISI ਨਾਲ ਸਬੰਧਿਤ 3 ਅੱਤਵਾਦੀ ਹਥਿਆਰਾਂ ਸਣੇ ਕੀਤੇ ਕਾਬੂ
Published : Sep 23, 2022, 3:34 pm IST
Updated : Sep 23, 2022, 3:34 pm IST
SHARE ARTICLE
Tarn Taran police seized 3 terroris
Tarn Taran police seized 3 terroris

ਤਿੰਨੇ ਮੁਲਜ਼ਮ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਫਿਰਾਕ ’ਚ ਸਨ

 

ਤਰਨਤਾਰਨ: ਪੁਲਿਸ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ISI ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਹੋਰ ਦੇਸ਼ ਵਿਰੋਧੀ ਅਨਸਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਸੰਬੰਧੀ ਜਾਂਚ ਅਜੇ ਜਾਰੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਪੱਟੀ ਦੀ ਪੁਲਿਸ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਨਜ਼ਦੀਕ ਇਕ ਕਾਰ ’ਚ ਸਵਾਰ ਤਿੰਨ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਮੁਲਜ਼ਮਾਂ ਨੂੰ ਵੱਖ-ਵੱਖ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅੱਤਵਾਦੀਆਂ ਦੇ ਸਬੰਧ ਪਾਕਿਸਤਾਨੀ ਏਜੰਸੀ ਆਈ.ਐੱਸ.ਆਈ. ਨਾਲ ਹਨ, ਜਿਸ ਦੇ ਇਸ਼ਾਰੇ ’ਤੇ ਤਿੰਨੇ ਮੁਲਜ਼ਮ ਜਾਇਜ਼- ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਦੇ ਹੋਏ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਲੀਡਰਾਂ ਨੂੰ ਟਾਰਗੇਟ ਬਣਾਉਣ ਦਾ ਕੰਮ ਕਰਦੇ ਸਨ। 
 

ਸੂਤਰਾਂ ਤੋਂ ਇਹ ਜਾਣਕਾਰੀ ਵੀ ਮਿਲੀ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਫਿਰਾਕ ’ਚ ਸਨ। ਪੁਲਿਸ ਵੱਲੋਂ ਇਸ ਬਾਬਤ ਥਾਣਾ ਸਦਰ ਤਰਨਤਾਰਨ ਵਿਖੇ ਤਿੰਨ ਮੁਲਜ਼ਮਾਂ ਦਰਮਨਜੋਤ ਸਿੰਘ ਨਿਵਾਸੀ ਤਲਵੰਡੀ ਖੁੰਮਣ ਬਟਾਲਾ, ਪਰਮਿੰਦਰ ਪਿੰਦੀ ਨਿਵਾਸੀ ਪਿੰਡ ਹਰਸ਼ੀਆਂ ਬਟਾਲਾ ਅਤੇ ਮੁਕੇਸ਼ ਕੁਮਾਰ ਨਿਵਾਸੀ ਜੰਬਾ ਕਰਨਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਪੁਲਿਸ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਹੇ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਵੱਲੋਂ ਦੋ ਹੋਰ ਦੇਸ਼ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement