ਲੁਧਿਆਣਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਕੁੱਤਿਆਂ ਨੇ ਨੋਚ-ਨੋਚ ਖਾਧਾ ਨਵਜੰਮਿਆ ਬੱਚਾ

By : GAGANDEEP

Published : Sep 23, 2023, 2:16 pm IST
Updated : Sep 23, 2023, 3:53 pm IST
SHARE ARTICLE
photo
photo

ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਲੁਧਿਆਣਾ: ਲੁਧਿਆਣਾ ਦੇ ਢੋਲੇਵਾਲ ਵਿਚ ਇਕ ਨਵਜੰਮੇ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਕਾ ਲਿਆ। ਜਦੋਂ ਆਸ-ਪਾਸ ਦੇ ਲੋਕਾਂ ਨੇ ਕੁੱਤਿਆਂ ਨੂੰ ਅਜਿਹਾ ਕਰਦੇ ਦੇਖਿਆ ਤਾਂ ਉਨ੍ਹਾਂ ਨੇ ਵੀ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਬਾਅਦ  ਲੋਕਾਂ ਨੇ ਮਾਮਲੇ ਦੀ ਪੁਲਿਸ ਨੂੰ ਸੂਚਨਾ ਦਿੱਤੀ। 

ਇਹ ਵੀ ਪੜ੍ਹੋ: ਸ਼ੇਖ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਤੋਂ ਨਗਰ ਕੀਰਤਨ ਹੋਇਆ ਆਰੰਭ

ਮੌਕੇ 'ਤੇ ਪਹੁੰਚੇ ਥਾਣਾ ਡਵੀਜ਼ਨ ਨੰਬਰ 6 ਦੇ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ | ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅਣਪਛਾਤੀ ਮਾਂ ਨੇ ਗਰਭ ਛੁਪਾਉਣ ਲਈ ਬੱਚੇ ਨੂੰ ਫੁੱਟਪਾਥ 'ਤੇ ਸੁੱਟ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਗਰਮਖਿਆਲੀ ਹਰਦੀਪ ਨਿੱਝਰ ਦੇ ਘਰ 'ਤੇ ਲਗਾਇਆ ਨੋਟਿਸ, ਜਾਇਦਾਦ ਹੋਵੇਗੀ ਸੀਲ

ਅਮਰੀਕ ਸਿੰਘ ਨੇ ਦੱਸਿਆ ਕਿ ਆਲੇ-ਦੁਆਲੇ ਦੇ ਹਸਪਤਾਲਾਂ ਅਤੇ ਕਲੀਨਿਕਾਂ ਦਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਬਾਰੇ ਕੋਈ ਸੁਰਾਗ ਮਿਲ ਸਕੇ। ਫਿਲਹਾਲ ਇਸ ਮਾਮਲੇ 'ਚ ਅਣਪਛਾਤੇ ਦੋਸ਼ੀਆਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement