ਕਾਨੂੰਨੀ ਤੌਰ 'ਤੇ ਪੰਨੂ ਹੁਣ ਇਨ੍ਹਾਂ ਜਾਇਦਾਦਾਂ ਦੇ ਮਾਲਕ ਨਹੀਂ ਰਹੇ। ਇਹ ਜਾਇਦਾਦ ਹੁਣ ਸਰਕਾਰ ਦੀ ਹੈ।
ਚੰਡੀਗੜ੍ਹ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂ ਦੀਆਂ ਪੰਜਾਬ ਅਤੇ ਚੰਡੀਗੜ੍ਹ ਵਿਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਪੰਨੂ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਦਾ ਮੁਖੀ ਹੈ। ਉਹ ਕੈਨੇਡਾ ਅਤੇ ਹੋਰ ਦੇਸ਼ਾਂ ਵਿਚ ਭਾਰਤ ਵਿਰੋਧੀ ਗੱਲਾਂ ਕਰਦਾ ਰਹਿੰਦਾ ਹੈ। ਹਾਲ ਹੀ ਵਿਚ ਹੋਏ ਕੈਨੇਡਾ-ਭਾਰਤ ਵਿਵਾਦ ਵਿੱਚ ਉਸ ਨੇ ਕੈਨੇਡਾ ਵਿਚ ਰਹਿੰਦੇ ਹਿੰਦੂਆਂ ਨੂੰ ਧਮਕੀਆਂ ਵੀ ਦਿੱਤੀਆਂ ਸਨ।
ਪੰਨੂ ਦੇ ਖਿਲਾਫ਼ ਯੁਆਪਾ ਦੇ ਤਹਿਤ ਕਾਰਵਾਈ ਹੋਈ ਹੈ। NIA ਨੇ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿਚ ਪੰਨੂ ਦੀ 46 ਕਨਾਲਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਖਾਨਕੋਟ ਪੰਨੂੰ ਦਾ ਜੱਦੀ ਪਿੰਡ ਹੈ। ਇਹ ਵਾਹੀਯੋਗ ਜ਼ਮੀਨ ਹੈ। ਪੰਨੂ ਦਾ ਘਰ ਚੰਡੀਗੜ੍ਹ ਦੇ ਸੈਕਟਰ 15 ਸੀ ਵਿਚ ਹੈ। ਉਨ੍ਹਾਂ ਨੂੰ ਪਹਿਲਾਂ 2020 ਵਿਚ ਅਟੈਚ ਕੀਤਾ ਗਿਆ ਸੀ। ਹੁਣ ਐਨਆਈਏ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਕਾਨੂੰਨੀ ਤੌਰ 'ਤੇ ਪੰਨੂ ਹੁਣ ਇਨ੍ਹਾਂ ਜਾਇਦਾਦਾਂ ਦੇ ਮਾਲਕ ਨਹੀਂ ਰਹੇ। ਇਹ ਜਾਇਦਾਦ ਹੁਣ ਸਰਕਾਰ ਦੀ ਹੈ।