
ਉਹਨਾਂ ਨੇ ਫ਼ਿਰੋਜ਼ਪੁਰ 'ਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ
ਫਿਰੋਜ਼ਪੁਰ : ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਰੱਦ ਹੋ ਗਿਆ ਹੈ। ਦਰਅਸਲ ਅਮਿਤ ਸ਼ਾਹ ਨੇ 26 ਸਤੰਬਰ ਨੂੰ ਪੰਜਾਬ ਆਉਣਾ ਸੀ ਤੇ ਉਹਨਾਂ ਨੇ ਫ਼ਿਰੋਜ਼ਪੁਰ 'ਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ। ਇਹ ਜਾਣਕਾਰੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਵਿੰਦਰ ਸਿੰਘ ਬਰਾੜ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੌਸਮ ਖ਼ਰਾਬ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਫ਼ਿਰੋਜ਼ਪੁਰ 'ਚ ਪੀਜੀਆਈ ਦਾ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਦੋ ਵਾਰ ਰੱਦ ਹੋ ਚੁੱਕਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਂਟਰ ਬਣਨ ਦੇ ਨਿਰਧਾਰਿਤ ਸਥਾਨ 'ਤੇ ਸੁਰੱਖਿਆ ਪ੍ਰਬੰਧ ਕਰਨ ਤੋਂ ਇਲਾਵਾ ਹੋਰ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਸਨ।