ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਾਈ
Published : Sep 23, 2023, 8:51 pm IST
Updated : Sep 23, 2023, 8:51 pm IST
SHARE ARTICLE
Brahm Shankar Jimpa
Brahm Shankar Jimpa

- ਸਿਰਫ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਹੀ 49.73 ਕਰੋੜ ਰੁਪਏ ਪਾਏ

- ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲਿ੍ਹਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ।

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ।

ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 49 ਕਰੋੜ 73 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 15 ਕਰੋੜ 56 ਲੱਖ ਰੁਪਏ, ਫਿਰੋਜ਼ਪੁਰ ‘ਚ 10 ਕਰੋੜ 27 ਲੱਖ ਰੁਪਏ, ਜਲੰਧਰ ‘ਚ 8 ਕਰੋੜ 24 ਲੱਖ ਰੁਪਏ, ਤਰਨ ਤਾਰਨ ‘ਚ 15 ਕਰੋੜ 2 ਲੱਖ ਰੁਪਏ, ਮਾਨਸਾ ‘ਚ 6 ਕਰੋੜ 46 ਲੱਖ ਰੁਪਏ, ਫਾਜ਼ਿਲਕਾ ‘ਚ 10 ਕਰੋੜ 27 ਲੱਖ ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 39 ਲੱਖ ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ।

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement