ਪੰਜਾਬ 'ਚ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ 'ਚ ਪੈ ਰਿਹਾ ਭਾਰੀ ਮੀਂਹ

By : GAGANDEEP

Published : Sep 23, 2023, 9:40 am IST
Updated : Sep 23, 2023, 9:42 am IST
SHARE ARTICLE
photo
photo

ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

 

ਮੁਹਾਲੀ:  ਪੰਜਾਬ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ, ਜਿੱਥੇ ਆਉਣ ਵਾਲੇ ਤਿੰਨ ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਵਿਦਿਆਰਥਣ ਨੇ ਤੀਸਰੀ ਮੰਜ਼ਿਲ ਤੋਂ ਛਾਲ ਮਾਰੀ, ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਇਲਜ਼ਾਮ 

ਮੌਸਮ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਟਿਆਲਾ, ਮੁਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਗਲੇ ਤਿੰਨ ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂਕਿ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ ਮੀਂਹ ਪਿਆ।

ਇਹ ਵੀ ਪੜ੍ਹੋ: ਡਿਜੀਟਲ ਇੰਡੀਆ ਨੂੰ ਦਰਸਾਉਂਦੀ ਤਸਵੀਰ, ਸਸਕਾਰ ਲਈ 6 ਫੁੱਟ ਦੀ ਕੰਧ ਪਾਰ ਕਰਕੇ ਲੋਕ ਪਹੁੰਚੇ ਸ਼ਮਸ਼ਾਨਘਾਟ 

ਇਸ ਦੇ ਨਾਲ ਹੀ ਪੰਜਾਬ 'ਚ ਇਸ ਵਾਰ ਮਾਨਸੂਨ ਆਮ ਵਾਂਗ ਰਿਹਾ ਹੈ ਪਰ ਹੁਣ ਤੱਕ ਸਤੰਬਰ ਮਹੀਨੇ 'ਚ ਆਮ ਨਾਲੋਂ 12 ਫੀਸਦੀ ਘੱਟ ਬਾਰਸ਼ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਜੂਨ ਮਹੀਨੇ ਤੋਂ ਹੁਣ ਤੱਕ 404.5 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4 ਫੀਸਦੀ ਘੱਟ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ 'ਚ ਮੀਂਹ ਦਾ ਅਲਰਟ ਨਹੀਂ ਹੈ ਪਰ ਵੀਰਵਾਰ ਤੋਂ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਹੋਵੇਗਾ।
ਅੱਜ ਪੰਜਾਬ ਦੇ ਔਸਤ ਤਾਪਮਾਨ ਵਿਚ ਗਿਰਾਵਟ ਆਵੇਗੀ। ਅੱਜ ਦੇ ਮੀਂਹ ਤੋਂ ਬਾਅਦ ਦਿਨ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਆਵੇਗੀ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਅੱਜ ਤਾਪਮਾਨ 32 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 23 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement