Punjab News : ਅਰਸ਼ਦੀਪ ਕਲੇਰ ਦੇ ਬਿਆਨ 'ਤੇ 'ਆਪ' ਦਾ ਤਿੱਖਾ ਪ੍ਰਤੀਕਰਮ, ਕਿਹਾ- ਇੰਜਣ ਬਦਲਣ ਦੀ ਲੋੜ ਅਕਾਲੀ ਦਲ ਨੂੰ ਹੈ
Published : Sep 23, 2024, 4:26 pm IST
Updated : Sep 23, 2024, 4:49 pm IST
SHARE ARTICLE
Neel Garg
Neel Garg

ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ, ਤਿੰਨ ਕਰੋੜ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ - ਨੀਲ ਗਰਗ

Punjab News : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਦਿੱਤੇ ਬਿਆਨ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।

'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ।  ਸੁਖਬੀਰ ਬਾਦਲ ਵੱਲ ਇਸ਼ਾਰਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦਾ ਡੱਬਾ ਨਹੀਂ ਹੈ। ਇਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਵੱਲੋਂ ਚੁਣੇ ਗਏ ਡੱਬੇ ਅਤੇ ਇੰਜਣ ਹਨ।

ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ 'ਚ ਹਰ ਤਰ੍ਹਾਂ ਦੇ ਮਾਫ਼ੀਆ 'ਤੇ ਸ਼ਿਕੰਜਾ ਕੱਸਿਆ ਹੈ। ਅਕਾਲੀ ਸਰਕਾਰ ਵੇਲੇ ਪੈਦਾ ਹੋਏ ਗੈਂਗਸਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਨੇ ਨਸ਼ਾ ਤਸਕਰੀ ਨੂੰ ਕਾਬੂ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਮ ਲੋਕਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਦੀ ਬਿਹਤਰ ਸਿੱਖਿਆ ਲਈ ਵਧੀਆ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ।

ਗਰਗ ਨੇ ਕਿਹਾ ਕਿ ਅਸਲ ਵਿੱਚ ਇੰਜਣ ਬਦਲਣ ਦੀ ਲੋੜ ਅਕਾਲੀ ਦਲ ਨੂੰ ਹੈ, ਜੋ ਪੰਜਾਬ ਅਤੇ ਪੰਥ ਦੀ ਪਾਰਟੀ ਤੋਂ ਇਕ ਪਰਿਵਾਰ ਦੀ ਪਾਰਟੀ ਬਣ ਚੁੱਕਾ ਹੈ।  ਕਲੇਰ ਪਹਿਲਾਂ ਆਪਣੀ ਪਾਰਟੀ ਨੂੰ ਬਾਦਲ ਪਰਿਵਾਰ ਦੀ ਪਕੜ ਤੋਂ ਮੁਕਤ ਕਰਵਾਉਣ, ਫਿਰ ਦੂਜੀਆਂ ਪਾਰਟੀਆਂ 'ਤੇ ਟਿੱਪਣੀ ਕਰਨ।

ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਦੀ ਹਾਲਤ ਇਹ ਹੋ ਗਈ ਹੈ ਕਿ ਜੇਕਰ ਉਸ ਨੂੰ 11 ਮੈਂਬਰੀ ਕਮੇਟੀ ਬਣਾਉਣੀ ਪਵੇ ਤਾਂ ਉਹ ਨਹੀਂ ਬਣਾ ਸਕਦਾ। ਬਾਦਲ ਪਰਿਵਾਰ ਨੇ ਪਾਰਟੀ ਅਤੇ ਪੰਜਾਬ ਦੋਵਾਂ ਨੂੰ ਬਰਬਾਦ ਕਰ ਦਿੱਤਾ।  ਇਨ੍ਹਾਂ ਲੋਕਾਂ ਨੇ ਆਪਣੇ ਫ਼ਾਇਦੇ ਲਈ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਉਤਸ਼ਾਹਿਤ ਕੀਤਾ।  ਗੈਂਗਸਟਰ ਅਤੇ ਮਾਫ਼ੀਆ ਪੈਦਾ ਕੀਤਾ, ਜਿਸ ਦਾ ਨਤੀਜਾ ਅੱਜ ਤੱਕ ਪੰਜਾਬ ਭੁਗਤ ਰਿਹਾ ਹੈ।

Location: India, Punjab

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement