Patiala News : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਲਈ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

By : BALJINDERK

Published : Sep 23, 2024, 5:39 pm IST
Updated : Sep 23, 2024, 5:39 pm IST
SHARE ARTICLE
ਪਟਿਆਲਾ 'ਚ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦਾ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਡਾ. ਬਲਜੀਤ ਕੌਰ
ਪਟਿਆਲਾ 'ਚ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦਾ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਡਾ. ਬਲਜੀਤ ਕੌਰ

Patiala News : ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ

Patiala News : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ। ਉਹ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹੋਏ ਸਨ।
ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਸਲਾਹ ਨਾਲ ਸਦਨ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕਾਂ ਤੱਕ ਵੀ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਵੀ ਸੰਕੇਤਿਕ ਭਾਸ਼ਾ ਨੂੰ ਲਾਗੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਅਜਿਹੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਸਿਖਲਾਈ ਕਰਵਾਈ ਜਾਵੇਗੀ।

1

ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਦਰਤੀ ਅਸੂਲ ਮੁਤਾਬਕ ਹਰ ਇਨਸਾਨ 'ਚ ਕੋਈ ਨਾ ਕੋਈ ਅਪੰਗਤਾ ਹੈ ਤੇ ਇਹ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹੈ, ਇਸ ਲਈ ਕਿਸੇ ਇੱਕ ਪੱਖੋਂ ਪੱਛੜੇ ਲੋਕਾਂ ਨੂੰ ਹੌਂਸਲਾ ਦੇ ਕੇ ਅੱਗੇ ਵਧਾਉਣਾ ਸਾਡਾ ਸਭ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜੋ ਖਾਮੋਸ਼ ਹਨ, ਉਨ੍ਹਾਂ ਅੰਦਰ ਵੀ ਇੱਕ ਵੱਡਾ ਤੁਫ਼ਾਨ ਹੁੰਦਾ ਹੈ ਤੇ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਲਿਆਂਦਾ ਜਾਵੇਗਾ ਤੇ ਪੰਜਾਬ ਸਰਕਾਰ ਇਸ ਪਾਸੇ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ 'ਤੇ ਅਧੂਰੇ ਹੋਣਾ ਵੱਡੀ ਘਾਟ ਹੈ।

1

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਇੱਕ ਦੂਜੇ ਨੂੰ ਸਮਝਣ ਲਈ ਭਾਸ਼ਾ ਇੱਕ ਮਾਧਿਅਮ ਹੈ ਪਰੰਤੂ ਪਿਆਰ, ਮੁਹੱਬਤ, ਸਦਭਾਵਨਾ ਤੇ ਰਹਿਮ ਦਿਲ ਹੋਣਾ ਸਭ ਤੋਂ ਵੱਡੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਹਾਸ਼ੀਏ ਵੱਲ ਧੱਕੇ ਗਏ ਲੋਕ ਉਦੋਂ ਹੀ ਪੈਦਾ ਹੁੰਦੇ ਹਨ, ਜਦੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ, ਇਸ ਲਈ ਅਜਿਹੇ ਦੱਬੇ-ਕੁਚਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਅਹਿਮ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕ ਤੇ ਖਾਸ ਕਰਕੇ ਅਜਿਹੇ ਬੱਚੇ ਇਸ ਨੂੰ ਆਪਣੀ ਤਰੱਕੀ ਦੀ ਰਾਹ ਵਿੱਚ ਰੁਕਾਵਟ ਨਾ ਸਮਝਣ ਸਗੋਂ ਉਨ੍ਹਾਂ ਲਈ ਸੰਕੇਤਿਕ ਭਾਸ਼ਾ ਨਵੇਂ ਦਰਵਾਜੇ ਖੋਲ੍ਹੇਗੀ ਤੇ ਉਹ ਜੋ ਚਾਹੁਣ ਉਹ ਕਰ ਸਕਦੇ ਹਨ।
ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰੀਰਕ ਪੱਖੋਂ ਚੁਣੌਤੀ ਭਰਪੂਰ ਬੱਚਿਆਂ ਨੂੰ ਅੱਗੇ ਵਧਣ ਲਈ ਸਾਜਗ਼ਾਰ ਮਾਹੌਲ ਪ੍ਰਦਾਨ ਕਰਕੇ ਪਟਿਆਲਾ ਜ਼ਿਲ੍ਹੇ ਨੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਲਈ ਚਾਨਣ ਮੁਨਾਰੇ ਦਾ ਕੰਮ ਕੀਤਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨੋਇਡਾ ਡੈਫ਼ ਸੁਸਾਇਟੀ ਦੀ ਰਵਿੰਦਰ ਕੌਰ ਨੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦੇ ਪਿਛੋਕੜ ਬਾਰੇ ਦੱਸਦਿਆਂ ਪੰਜਾਬ ਸਰਕਾਰ ਵੱਲੋਂ ਇਸ ਕੌਮਾਂਤਰੀ ਦਿਵਸ ਮੌਕੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਸਮਾਗਮ ਮੌਕੇ ਪਟਿਆਲਾ ਸਕੂਲ ਫਾਰ ਦੀ ਡੈੱਫ਼, ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਹੀਅਰਿੰਗ ਇੰਪੇਅਰਡ, ਨੋਇਡਾ ਡੈਫ ਸੁਸਾਇਟੀ ਤੇ ਸਪੀਕਿੰਗ ਹੈਂਡਸ ਸੁਸਾਇਟੀ ਰਾਜਪੁਰਾ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।

1

ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਢਿੱਲੋਂ, ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ, ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੇ ਜਗਦੀਪ ਸਿੰਘ ਤੋਂ ਇਲਾਵਾ ਪੰਜਾਬ ਭਰ ਤੋਂ ਆਏ ਬੋਲਣ ਤੇ ਸੁਨਣ ਤੋਂ ਅਸਮਰਥ ਲੋਕਾਂ ਨੇ ਵੀ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement