
Bhogpur Firing News: ਪੁਰਾਣੀ ਰੰਜ਼ਿਸ ਕਾਰਨ ਮੁਲਜ਼ਮਾਂ ਨੇ ਵਾਰਦਾਤ ਨੂੰ ਦਿਤਾ ਅੰਜਾਮ
Bhogpur Firing News: ਪੰਜਾਬ ਵਿਚ ਦਿਨੋਂ ਦਿਨ ਹਾਲਾਤ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਤਲ, ਬਲਾਤਕਾਰ, ਚੋਰੀ ਇਹ ਵਾਰਦਾਤਾਂ ਆਮ ਹੋ ਗਈਆਂ ਹਨ। ਅਜਿਹੀ ਹੀ ਇਕ ਹੋਰ ਖ਼ਬਰ ਜਲੰਧਰ ਦੇ ਭੋਗਪੁਰ ਤੋਂ ਸਾਹਮਣੇ ਆਈ ਹੈ। ਜਿਥੇ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਜਸਪਾਲ ਸਿੰਘ ਉਰਫ਼ ਸ਼ਾਲੂ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਭੋਗਪੁਰ ਸ਼ਹਿਰ ਵਿਚ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਹਥਿਆਰਾਂ ਨਾਲ ਲੈਸ ਹਮਲਾਵਰਾਂ ਵਲੋਂ ਇਕ ਨੌਜਵਾਨ 'ਤੇ ਤਾਬਾੜਤੋੜ ਗੋਲ਼ੀਆਂ ਚਲਾਈਆਂ ਗਈਆਂ, ਜਿਸ ਵਿਚ ਕੁਝ ਗੋਲ਼ੀਆਂ ਨੌਜਵਾਨ ਦੇ ਸਿਰ ਵਿਚ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਥਾਣਾ ਭੋਗਪੁਰ ਦੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ 4 ਹਮਲਾਵਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਕੇਸ ਜੋ ਹੋਰ ਵਿਅਕਤੀ ਹਨ, ਉਨ੍ਹਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ।