Faridkot Gurdwara Tilla Baba Farid : ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ, ਮਾਈ ਗੋਦੜੀ ਸਾਹਿਬ ਹੋਏ ਨਤਮਸਤਕ

By : BALJINDERK

Published : Sep 23, 2024, 5:28 pm IST
Updated : Sep 23, 2024, 5:28 pm IST
SHARE ARTICLE
ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਨਤਮਸਤਕ ਹੁੰਦੇ ਹੋਏ
ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਨਤਮਸਤਕ ਹੁੰਦੇ ਹੋਏ

Faridkot Gurdwara Tilla Baba Farid : ਸੰਗਤਾਂ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਦੀ ਅਪੀਲ

Faridkot Gurdwara Tilla Baba Farid :  ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਬੇਅੰਤ ਕੌਰ ਸੇਖੋਂ, ਐੱਸ.ਐੱਸ.ਪੀ. ਪ੍ਰਗਿੱਆ  ਜੈਨ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

1

ਇਸ ਮੌਕੇ ਮਾਤਾ ਹਰ11ਪਾਲ ਕੌਰ ਨੇ ਸਮੂਹ ਸੰਗਤਾਂ ਨੂੰ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬਾਬਾ ਫਰੀਦ ਜੀ ਦੇ ਦਿਖਾਏ ਮਾਰਗ ਤੇ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਰੁਝੇਵਿਆਂ ਕਾਰਨ ਅੱਜ ਫਰੀਦਕੋਟ ਨਹੀਂ ਆ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਬਾਬਾ ਸ਼ੇਖ ਫਰੀਦ ਦੀ ਚਰਨ ਛੋਹ ਧਰਤੀ ਤੇ ਆਉਣ ਤੇ ਉਨ੍ਹਾਂ ਦੇ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਉਪਰੰਤ ਉਨ੍ਹਾਂ ਪੁਸਤਕ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਹੋ ਰਹੇ ਬਾਸਕਿਟ ਬਾਲ ਅਤੇ ਕੁਸ਼ਤੀ ਮੈਚ ਦੇ ਮੁਕਾਬਲੇ ਦੇਖੇ।

1

ਇਸ ਮੌਕੇ ਚੇਅਰਮੈਨ ਜਿਲ੍ਹਾ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ, ਸ. ਹਰਦਿੱਤ ਸਿੰਘ ਸੇਖੋਂ, ਸ. ਅੰਗਰੇਜ ਸਿੰਘ ਸੇਖੋਂ, ਸ. ਸੁਰਜੀਤ ਸਿੰਘ ਸੇਖੋਂ, ਡਾ. ਬਿਕਰਮਜੀਤ ਕੌਰ, ਮਹੀਪ ਇੰਦਰ ਸਿੰਘ ਸੇਖੋਂ ,ਹਰਜੀਤ ਸਿੰਘ ਭੋਲੂਵਾਲਾ,ਅਮਨ ਵੜਿੰਗ,  ਜਗਦੇਵ ਸਿੰਘ ਧਾਲੀਵਾਲ, ਹਰਗੋਬਿੰਦ ਸਿੰਘ ਸੰਧੂ, ਧਰਮਬੀਰ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ ਅਤੇ ਹੋਰ ਹਾਜ਼ਰ ਸਨ।

(For more news apart from CM mother Harpal Kaur paid obeisance at Gurudwara Tilla Baba Farid and Mai Godri Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement