ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੀਆਂ ਗੰਢਾਂ ਬਨਾਉਣ ਵਾਲੀਆਂ ਬੇਲਰ ਅਤੇ ਰੇਕ ਮਸ਼ੀਨਾਂ ਨੂੰ ਵੱਖ-ਵੱਖ ਪਿੰਡਾਂ 'ਚ ਕੀਤਾ ਰਵਾਨਾ
Published : Sep 23, 2024, 3:48 pm IST
Updated : Sep 23, 2024, 3:48 pm IST
SHARE ARTICLE
dispatched straw baler
dispatched straw baler

ਜ਼ਿਲ੍ਹੇ ਵਿੱਚ 20 ਬੇਲਰ ਅਤੇ ਰੈਕ ਮਸ਼ੀਨਾਂ ਉਪਲਬੱਧ, 17 ਹੋਰ ਮਸ਼ੀਨਾਂ ਦੀ ਮੰਗ ਆਈ

Mohali News : ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਸਬਸਿਡੀ ‘ਤੇ ਦਿੱਤੀਆਂ ਗਈਆਂ ਪਰਾਲੀ ਦੀਆਂ ਗੰਢਾਂ ਬਨਾਉਣ ਵਾਲੀਆਂ ਬੇਲਰ ਅਤੇ ਰੇਕ ਮਸ਼ੀਨਾਂ ਨੂੰ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੰਮ ਦੀ ਸ਼ੁਰੂਆਤ ਕਰਨ ਲਈ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਨੇ ਵਿਰਾਜ ਐਸ. ਤਿੜਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਉਪ ਮੰਡਲ ਮੈਜਿਸਟਰੇਟ ਐੱਸ.ਏ.ਐੱਸ.ਨਗਰ ਦੀਪਾਂਕਰ ਗਰਗ ਦੀ ਹਾਜਰੀ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਐੱਸ ਏ ਐੱਸ ਨਗਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  

ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪਿੰਡ ਸੋਹਾਣਾ ਦੀ ਸਮੂਹ ਟੀਮ ਵੱਲੋਂ ਲਗਭਗ 6 ਬੇਲਰ ਅਤੇ ਰੇਕ ਮਸ਼ੀਨਾਂ ਨਾਲ ਕਿਸਾਨਾਂ ਪਾਸੋਂ ਬਿਨਾਂ ਕੋਈ ਖਰਚਾ ਲਿਆਂ ਪਰਾਲੀ ਦੀਆਂ ਗੰਢਾਂ ਬਣਾਈਆਂ ਜਾਣੀਆਂ ਹਨ। ਉਨ੍ਹਾਂ ਅੱਗੇ  ਦੱਸਿਆ ਕਿ ਜ਼ਿਲ੍ਹੇ ਵਿੱਚ ਸਾਲ 2023-24 ਤੱਕ 20 ਬੇਲਰ ਅਤੇ ਰੈਕ ਮਸ਼ੀਨਾਂ ਉਪਲਬੱਧ ਸਨ ਅਤੇ ਇਸ ਸਾਲ 17 ਹੋਰ ਮਸ਼ੀਨਾਂ ਵੱਖ-ਵੱਖ ਕਿਸਾਨਾਂ/ਕਿਸਾਨ ਗਰੁੱਪਾਂ/ ਸਹਿਕਾਰੀ ਸਭਾਵਾਂ ਵੱਲੋਂ ਸਰਕਾਰ ਦੁਆਰਾ ਤਿਆਰ ਕੀਤੇ ਗਏ ਮਸ਼ੀਨਰੀ ਸਬੰਧੀ ਆਨਲਾਈਨ ਪੋਰਟਲ ਰਾਹੀਂ ਅਪਲਾਈ ਕੀਤੀਆਂ ਗਈਆਂ ਹਨ।

 ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਮਸ਼ੀਨਾਂ ਦੀ ਲੋੜ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਸੀ.ਈ.ਆਰ. ਫੰਡ ਅਧੀਨ ਤਿੰਨ ਬੇਲਰ ਅਤੇ ਰੇਕ ਮਸ਼ੀਨਾਂ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾ ਰਹੀਆਂ  ਮਸ਼ੀਨਾਂ ਦੀ ਮੰਗ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਮਿਤੀ 19.09.2024 ਤੱਕ ਹੋਰ ਮਸ਼ੀਨਾਂ ਅਪਲਾਈ ਕਰਨ ਲਈ ਸਮਾਂ ਵਧਾਇਆ ਗਿਆ ਸੀ, ਜਿਸ ਦੇ ਨਤੀਜੇ ਵੱਜੋਂ 317 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਨਾਂ ਰਾਹੀਂ 373 ਮਸ਼ੀਨਾਂ ਦੀ  ਵੱਖ ਵੱਖ ਕਿਸਾਨਾਂ ਵੱਲੋਂ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕਿਸਾਨ ਗਰੁੱਪਾਂ/ ਸਹਿਕਾਰੀ ਸਭਾਵਾਂ ਵੱਲੋਂ ਪੰਜ ਬੇਲਰ ਅਤੇ ਪੰਜ ਮਸ਼ੀਨਾਂ ਦੀ ਖ੍ਰੀਦ ਲਈ ਜਿਲ੍ਹੇ ਪਾਸ ਲੋੜੀਂਦੇ ਫੰਡਜ ਮੌਜੂਦ ਹਨ ਅਤੇ ਇਨਾਂ ਫੰਡਜ ਦੀ ਵਰਤੋਂ ਨਾਲ ਅਰਜੀਆਂ ਦੇਣ ਵਾਲੇ ਸਾਰੇ ਗਰੁੱਪਾਂ/ਸਹਿਕਾਰੀ ਸਭਾਵਾ ਨੂੰ  ਖੇਤੀਬਾੜੀ ਵਿਭਾਗ ਵੱਲੋਂ ਮੰਨਜੂਰੀ ਦਿੱਤੀ ਜਾ ਰਹੀ ਹੈ।

Location: India, Punjab

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement