Punjab News : ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਦੀ ਵੱਡੀ ਚਿਤਾਵਨੀ, ਜ਼ਮੀਨੀ ਰਿਕਾਰਡ ’ਚ ਦਰਜ ਕੀਤੀ ਜਾਵੇਗੀ ‘ਰੈੱਡ ਐਂਟਰੀ’

By : BALJINDERK

Published : Sep 23, 2024, 9:47 am IST
Updated : Sep 23, 2024, 9:47 am IST
SHARE ARTICLE
File Photo
File Photo

Punjab News : ਹਥਿਆਰਾਂ ਦੇ ਨਵੇਂ ਲਾਇਸੈਂਸਾਂ ਲਈ ਨਹੀਂ ਕਰ ਸਕਣਗੇ ਅਪਲਾਈ ਅਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ

Punjab News : ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ। ਹਥਿਆਰਾਂ ਦੇ ਲਾਇਸੈਂਸਾਂ ਨੂੰ ਪਿੰਡਾਂ ਵਿਚ ਵੱਕਾਰ ਦਾ ਸਵਾਲ ਮੰਨਿਆ ਜਾਂਦਾ ਹੈ। ਆਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫੈਸਲੇ ਨਾਲ ਇਕ ਸਿਆਸੀ ਵਿਵਾਦ ਖੜ੍ਹਾ ਹੋ ਸਕਦਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਕੀਤੀ ਜਾਂਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ :Sonepat News : ਹਰਿਆਣਾ ’ਚ ਚੋਣਾਂ ਤੋਂ ਪਹਿਲਾਂ ਪੁਲਿਸ ਨੇ ਕਾਰ 'ਚ  50 ਲੱਖ ਦੀ ਨਕਦੀ ਕੀਤੀ ਬਰਾਮਦ

ਝੋਨੇ ਦੀ ਵਾਢੀ ਦੇ ਸੀਜ਼ਨ ਵਿਚ ਪੰਜਾਬ ’ਚ ਇਕ ਹਫ਼ਤੇ ਵਿਚ ਪਰਾਲੀ ਸਾੜਨ ਦੇ ਪੰਜ ਦਰਜਨ ਤੋਂ ਵੱਧ ਮਾਮਲੇ ਸਾਹਮਣੇ ਆਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਚਿਤਾਵਨੀ ਦਿੱਤੀ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇਗੀ। ਸਿਰਫ਼ ਇਹੀ ਨਹੀਂ, ਬਲਕਿ ਉਹ ਕਿਸਾਨ ਜਿਨ੍ਹਾਂ ਦੇ ਜ਼ਮੀਨੀ ਰਿਕਾਰਡ ਵਿਚ ‘ਰੈੱਡ ਐਂਟਰੀ’ ਦਰਜ ਹੋਵੇਗੀ, ਉਹ ਨਾ ਤਾਂ ਹਥਿਆਰਾਂ ਦੇ ਨਵੇਂ ਲਾਇਸੈਂਸ ਲਈ ਅਰਜ਼ੀ ਦੇ ਸਕਣਗੇ ਅਤੇ ਨਾ ਹੀ ਉਨ੍ਹਾਂ ਦੇ ਪੁਰਾਣੇ ਲਾਇਸੈਂਸ ਨਵਿਆਏ ਜਾਣਗੇ।

ਇਹ ਵੀ ਪੜੋ :Punjab and Haryana High Court : ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਅਸੰਵੇਦਨਸ਼ੀਲ ਰਵੱਈਏ 'ਤੇ ਹਾਈਕੋਰਟ ਦੀ ਟਿੱਪਣੀ  

ਸੂਤਰਾਂ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਰਸਮੀ ਹੁਕਮ ਜਾਰੀ ਕੀਤੇ ਜਾਣਗੇ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿਚ ਇਹ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਪੰਜਾਬ ਵਿਚ ਅੱਜ ਪਰਾਲੀ ਸਾੜਨ ਦੇ 11 ਮਾਮਲੇ ਸਾਹਮਣੇ ਆਏ ਜੋ ਕਿ 15 ਸਤੰਬਰ ਤੋਂ ਸ਼ੁਰੂ ਹੋਏ। ਇਸ ਸੀਜ਼ਨ ਦੇ ਇਕ ਦਿਨ ਵਿਚ ਸਾਹਮਣੇ ਆਉਣ ਵਾਲੇ ਇਹ ਸਭ ਤੋਂ ਵੱਧ ਮਾਮਲੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 6 ਮਾਮਲੇ ਅੰਮ੍ਰਿਤਸਰ ’ਚ, ਚਾਰ ਮਾਮਲੇ ਗੁਰਦਾਸਪੁਰ ਅਤੇ ਇਕ ਮਾਮਲਾ ਪਟਿਆਲਾ ’ਚ ਸਾਹਮਣੇ ਆਇਆ ਹੈ। ਉਪਗ੍ਰਹਿ ਦੀਆਂ ਤਸਵੀਰਾਂ ਤੋਂ ਸੂਬੇ ਵਿਚ ਪਰਾਲੀ ਸਾੜਨ ਦੇ 11 ਮਾਮਲੇ ਸਾਹਮਣੇ ਆਏ ਹਨ ਜਦਕਿ 2022 ਵਿਚ ਅੱਜ ਹੀ ਦੇ ਦਿਨ ਅਜਿਹੇ ਮਾਮਲਿਆਂ ਦੀ ਗਿਣਤੀ 30 ਸੀ ਅਤੇ 2023 ਵਿੱਚ ਅੱਜ ਦੇ ਦਿਨ ਪਰਾਲੀ ਸਾੜਨ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਸੀ।

ਇਹ ਵੀ ਪੜੋ : Sultanpur Lodhi News : ਮਲਕੀਤ ਸਿੰਘ ਦੇ ਕਤਲ ਕਾਂਡ ’ਚ ਪੁਲਿਸ ਨੇ ਦੋਸ਼ੀ ਸਾਬਕਾ ਫੌਜੀ ਅਤੇ ਉਸ ਦੀ ਪਤਨੀ ਨੂੰ ਕੀਤਾ ਗ੍ਰਿਫ਼ਤਾਰ 

ਦੂਜੇ ਪਾਸੇ ਕਿਸਾਨ ਯੂਨੀਅਨਾਂ ਮੰਗ ਕਰ ਰਹੀਆਂ ਹਨ ਕਿ ਉਨ੍ਹਾਂ ਨੂੰ ਪਰਾਲੀ ਦੇ ਨਿਬੇੜੇ ਲਈ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਨਿਬੇੜੇ ਲਈ ਕੋਈ ਸਹਿਯੋਗ ਨਾ ਕੀਤੇ ਜਾਣ ਕਾਰਨ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ।

ਜ਼ਮੀਨੀ ਰਿਕਾਰਡ ਘੋਖਣ ਮਗਰੋਂ ਹੀ ਦਿੱਤੀ ਜਾਵੇਗੀ ਲਾਇਸੈਂਸਾਂ ਨੂੰ ਮਨਜ਼ੂਰੀ

ਪਟਿਆਲਾ ਦੇ ਏਡੀਸੀ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਕੰਚਨ ਨੇ ਹੁਕਮ ਜਾਰੀ ਕੀਤਾ ਹੈ ਕਿ ਹਥਿਆਰਾਂ ਦੇ ਨਵੇਂ ਲਾਇਸੈਂਸ ਲਈ ਅਰਜ਼ੀ ਦੇਣ ਵਾਲੇ ਜਾਂ ਮੌਜੂਦਾ ਲਾਇਸੈਂਸ ਨਵਿਆਉਣ ਬਾਰੇ ਅਰਜ਼ੀ ਦੇਣ ਵਾਲਿਆਂ ਦੇ ਜ਼ਮੀਨੀ ਰਿਕਾਰਡ ਚੈੱਕ ਕਰਨ ਤੋਂ ਬਾਅਦ ਹੀ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕੀਤੀ ਜਾਵੇਗੀ। ਹਥਿਆਰਾਂ ਦੇ ਲਾਇਸੈਂਸ ਲਈ ਕਿਸੇ ਵੀ ਬਿਨੈਕਾਰ ਦੇ ਜ਼ਮੀਨੀ ਰਿਕਾਰਡ ’ਚ ‘ਰੈੱਡ ਐਂਟਰੀ’ ਮਾਲ ਵਿਭਾਗ ਤੋਂ ਚੈੱਕ ਕੀਤੀ ਜਾਵੇਗੀ। ਹੁਕਮਾਂ ਮੁਤਾਬਕ, ਜੇਕਰ ਕੋਈ ਬਿਨੈਕਾਰ ਪਰਾਲੀ ਸਾੜਨ ਦੇ ਮਾਮਲੇ ’ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਾ ਤਾਂ ਹਥਿਆਰ ਦਾ ਨਵਾਂ ਲਾਇਸੈਂਸ ਜਾਰੀ ਕੀਤਾ ਜਾਵੇਗਾ ਅਤੇ ਨਾ ਹੀ ਉਸ ਦਾ ਪੁਰਾਣਾ ਲਾਇਸੈਂਸ ਨਵਿਆਇਆ ਜਾਵੇਗਾ।ਹੁਕਮਾਂ ਅਨੁਸਾਰ ਅਜਿਹੇ ਬਿਨੈਕਾਰਾਂ ਦੇ ਲਾਇਸੈਂਸ ਆਰਮਜ਼ ਐਕਟ 1959 ਅਤੇ 2016 ਦੀ ਧਾਰਾ 14(1) (B) (1) (3) ਤਹਿਤ ਰੱਦ ਕਰ ਦਿੱਤੇ ਜਾਣਗੇ।

(For more news apart from Government's big warning to farmers who burn stubble, 'red entry' will be recorded in land record News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement