Patiala Law University: ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਵਾਈਸ ਚਾਂਸਲਰ ਖਿਲਾਫ਼ ਧਰਨਾ ਜਾਰੀ, ਅਸਤੀਫ਼ੇ ਦੀ ਕੀਤੀ ਮੰਗ
Published : Sep 23, 2024, 10:28 am IST
Updated : Sep 23, 2024, 10:28 am IST
SHARE ARTICLE
Patiala law university students continue protest against Vice-Chancellor  News
Patiala law university students continue protest against Vice-Chancellor News

Patiala Law University: ਬੀਤੇ ਦਿਨ ਚਾਂਸਲਰ ਬਿਨ੍ਹਾਂ ਅਨੁਮਤੀ ਗਰਲਜ਼ ਹੋਸਟਲ ਦੇ ਕਮਰਿਆਂ ਗਿਆ ਸੀ

Patiala law university students continue protest against Vice-Chancellor  News  : ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਜੈ ਸ਼ੰਕਰ ਸਿੰਘ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ ਰੱਖਿਆ। ਉਨ੍ਹਾਂ ਕਾਰਵਾਈ ਨਾ ਹੋਣ ਤੱਕ ਕਲਾਸਾਂ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਐਤਵਾਰ ਦੁਪਹਿਰ ਨੂੰ ਵਾਈਸ ਚਾਂਸਲਰ ਕਥਿਤ ਤੌਰ 'ਤੇ ਯੂਨੀਵਰਸਿਟੀ ਦੇ ਗਰਲਜ਼ ਹੋਸਟਲ 'ਚ ਬਿਨਾਂ ਇਜਾਜ਼ਤ ਦੇ ਦਾਖਲ ਹੋ ਗਿਆ ਸੀ।

ਵਿਦਿਆਰਥੀਆਂ ਅਨੁਸਾਰ ਉਪ ਕੁਲਪਤੀ ਪਹਿਲਾਂ ਹੋਸਟਲ ਦੀ ਮੈੱਸ ਵਿੱਚ ਨਿਰੀਖਣ ਲਈ ਗਏ ਸਨ। ਫਿਰ ਵਿਦਿਆਰਥਣਾਂ ਦੀ ਇਜਾਜ਼ਤ ਬਿਨ੍ਹਾਂ ਹੋਸਟਲ ਦੇ ਕਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਕ ਵਿਦਿਆਰਥਣ ਜਿਸ ਨੇ ਆਪਣਾ ਨਾਂ ਨਹੀਂ ਦੱਸਿਆ, ਨੇ ਕਿਹਾ, “ਚਾਂਸਲਰ ਨੇ ਉੱਥੇ ਮੌਜੂਦ ਕੁਝ ਲੜਕੀਆਂ ਦੇ ਪਹਿਰਾਵੇ ਬਾਰੇ ਵੀ ਅਣਉਚਿਤ ਟਿੱਪਣੀਆਂ ਕੀਤੀਆਂ, ਜਿਸ 'ਤੇ ਸਾਡੇ ਵਿੱਚੋਂ ਕਈਆਂ ਨੇ ਇਤਰਾਜ਼ ਕੀਤਾ।

ਇਸ ਘਟਨਾ ਤੋਂ ਬਾਅਦ ਵਿਦਿਆਰਥਣਾਂ ਯੂਨੀਵਰਸਿਟੀ ਕੈਂਪਸ 'ਚ ਧਰਨੇ 'ਤੇ ਬੈਠ ਗਈਆਂ ਅਤੇ ਵਾਈਸ ਚਾਂਸਲਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਵਿਦਿਆਰਥਣਾਂ ਨੇ ਵਾਈਸ ਚਾਂਸਲਰ ਨੂੰ ਹਟਾਏ ਜਾਣ ਤੱਕ ਹੜਤਾਲ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੂਚਨਾ ਮਿਲਣ 'ਤੇ ਪੁਲਿਸ ਅਧਿਕਾਰੀ ਪਹੁੰਚ ਗਏ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement