
ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਕੀਤੀ ਪੇਸ਼ ਕੀਤੀ
ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ 31 ਜੁਲਾਈ ਨੂੰ ਦਰਜ ਐਫਆਈਆਰ ’ਚ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਦੇ ਜਸਟਿਸ ਤ੍ਰਿਭੁਵਨ ਦਹੀਆ ਨੇ ਕੋਈ ਰਾਹਤ ਨਾ ਦਿੰਦੇ ਹੋਏ ਸੁਣਵਾਈ 29 ਸਤੰਬਰ ਤੱਕ ਮੁਲਤਵੀ ਕਰ ਦਿੱਤੀ। ਮੰਗਲਵਾਰ ਨੂੰ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਦਾਇਰ ਕੀਤੀ ਗਈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਸੀ। ਇਸ ਵਾਰ ਉਨ੍ਹਾਂ ’ਤੇ ਵਿਜੀਲੈਂਸ ਵਿਭਾਗ ਦੀ ਛਾਪੇਮਾਰੀ ਦੌਰਾਨ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਗੰਭੀਰ ਲੱਗਿਆ ਹੈ।
25 ਜੂਨ 2025 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਰਿਹਾਇਸ਼ ਸਮੇਤ ਪੰਜਾਬ ਵਿੱਚ 25 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਮਜੀਠੀਆ ਨੂੰ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਛਾਪੇਮਾਰੀ ਦੀ ਕੁਝ ਫੁਟੇਜ ਇੰਟਰਨੈੱਟ ’ਤੇ ਵਾਇਰਲ ਹੋਈ ਸੀ ਜਿਸ ’ਚ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਤੇ ਵਿਧਾਇਕ ਗਨੀਵ ਕੌਰ ਮਜੀਠੀਆ ਵਿਜੀਲੈਂਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ’ਤੇ ਬਿਨਾਂ ਕਿਸੇ ਨੋਟਿਸ ਦੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਣ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਡਰਾਉਣ-ਧਮਕਾਉਣ ਦਾ ਆਰੋਪ ਲਗਾਇਆ ਸੀ।
ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਬਿਕਰਮ ਮਜੀਠੀਆ ਜੇਲ੍ਹ ’ਚ ਬੰਦ ਹੈ ਅਤੇ ਇਸ ਮਾਮਲੇ ’ਚ ਅਤੇ ਉਸ ਮਾਮਲੇ ਵਿੱਚ ਵੀ ਗੈਰੂਲਰ ਜ਼ਮਾਨਤ ਦੀ ਮੰਗ ਕੀਤੀ ਹੈ। ਮਜੀਠੀਆ ਨੇ ਨਵੀਂ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ ਕਿਉਂਕਿ ਸੰਭਾਵਨਾ ਹੈ ਕਿ ਜੇਕਰ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਜਾਂਦੀ ਹੈ, ਤਾਂ ਪੁਲਿਸ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦੁਬਾਰਾ ਗ੍ਰਿਫ਼ਤਾਰ ਕਰ ਸਕਦੀ ਹੈ।