ਫਗਵਾੜਾ ਸਾਈਬਰ ਧੋਖਾਧੜੀ ਮਾਮਲਾ: 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ
Published : Sep 23, 2025, 10:32 pm IST
Updated : Sep 23, 2025, 10:32 pm IST
SHARE ARTICLE
Phagwara cyber fraud case: Another arrested with Rs 2.05 crore hawala money
Phagwara cyber fraud case: Another arrested with Rs 2.05 crore hawala money

ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ

ਚੰਡੀਗੜ੍ਹ/ਕਪੂਰਥਲਾ: ਫਗਵਾੜਾ ਵਿੱਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ ਵਿੱਚ ਹੋਏ ਪਰਦਾਫਾਸ਼ ਤੋਂ ਬਾਅਦ ਅਹਿਮ ਕਾਰਵਾਈ ਤਹਿਤ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ ਨੂੰ 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਗ੍ਰਿਫ਼ਤਾਰੀਆਂ ਦੀ  ਗਿਣਤੀ ਹੁਣ 39 ਹੋ ਗਈ ਹੈ ਅਤੇ ਇਸ ਮਾਮਲੇ ਵਿੱਚ ਕੁੱਲ  ਬਰਾਮਦ ਕੀਤੀ ਗਈ ਰਕਮ ਹੁਣ 2.15 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨ ਵਜੋਂ ਹੋਈ ਹੈ, ਜੋ ਰਾਜਸਥਾਨ ਦੇ ਬੀਕਾਨੇਰ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ, ਕਪੂਰਥਲਾ ਪੁਲਿਸ ਨੇ ਫਗਵਾੜਾ ਵਿੱਚ 38 ਵਿਅਕਤੀਆਂ ਨੂੰ 40 ਲੈਪਟਾਪ, 67 ਮੋਬਾਈਲਾਂ ਅਤੇ 10,000 ਦੀ ਨਕਦੀ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਡਿਊਲ ਵੱਲੋਂ ਸਾਫਟਵੇਅਰ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੀ ਆੜ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਸਥਿਤ ਇੱਕ ਹਵਾਲਾ ਆਪਰੇਟਰ `ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੈਣ-ਦੇਣ ਮੁੱਖ ਤੌਰ `ਤੇ ਬਿਟਕੋਇਨ ਰਾਹੀਂ ਕੀਤਾ ਜਾਂਦਾ ਸੀ ਅਤੇ ਹਵਾਲਾ ਚੈਨਲ ਵੀ ਵਰਤੇ ਜਾਂਦੇ ਸਨ ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਬੰਧਤ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਮਾਮਲੇ ਦੀ ਤਕਨੀਕੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਇਸ ਰੈਕੇਟ ਵਿੱਚ ਲੁਧਿਆਣਾ ਦੇ ਵਿਅਕਤੀ ਦੀ ਸ਼ਮੂਲੀਅਤ ਹੋਣ ਦਾ ਪਤਾ ਲੱਗਾ। ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਐਸ.ਪੀ. ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਦੀ ਨਿਗਰਾਨੀ ਅਤੇ ਡੀਐਸਪੀ ਡਿਟੈਕਟਿਵ ਪਰਮਿੰਦਰ ਸਿੰਘ ,ਇੰਚਾਰਜ ਸੀ.ਆਈ.ਏ. ਜਰਨੈਲ ਸਿੰਘ ਅਤੇ ਐਸ.ਐਚ.ਓ ਸਾਈਬਰ ਕ੍ਰਾਈਮ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਹਵਾਲਾ ਆਪਰੇਟਰ ਦੇ ਘਰ ਛਾਪਾ ਮਾਰਿਆ, ਜਿੱਥੇ ਉਸਦੇ ਸਹਾਇਕ ਪਵਨ ਨੂੰ 2.05 ਕਰੋੜ ਰੁਪਏ ਦੀ ਨਕਦੀ ਨਾਲ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ।

ਐਸਐਸਪੀ ਨੇ ਕਿਹਾ ਕਿ ਇਹ ਗਿਰੋਹ ਇੱਕ ਸਥਾਨਕ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਸੀ, ਜਿਸਦੀ ਪਛਾਣ ਅਮਰਿੰਦਰ ਸਿੰਘ ਉਰਫ਼ ਸਾਭੀ ਟੋਹਰੀ ਵਜੋਂ ਹੋਈ ਹੈ, ਜਿਸਨੇ ਫਗਵਾੜਾ ਵਿੱਚ ਇਮਾਰਤ ਕਿਰਾਏ `ਤੇ ਲਈ ਹੋਈ ਸੀ ਅਤੇ ਉਹ ਦਿੱਲੀ ਦੇ ਸੂਰਜ ਨਾਲ ਜੁੜਿਆ ਹੋਇਆ ਸੀ ਜੋ ਅੱਗੇ ਕੋਲਕਾਤਾ ਦੇ ਸ਼ੇਨ ਨਾਮਕ ਸ਼ੱਕੀ ਨਾਲ ਸਬੰਧਤ ਹੈ। ਇਸ ਸਬੰਧ ਵਿੱਚ, ਐਫਆਈਆਰ ਨੰ. 14 ਮਿਤੀ 19.09.2025 ਨੂੰ ਧਾਰਾ 111, 318(4) ਅਤੇ 61(2) ਬੀਐਨਐਸ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 66 ਅਤੇ 66 ਤਹਿਤ ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਕਪੂਰਥਲਾ ਵਿਖੇ ਕੇਸ ਪਹਿਲਾਂ ਹੀ ਦਰਜ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement