
ਦੀਵਾਲੀ ਵਾਲੇ ਦਿਨ ਰਾਤ 8:00 ਵਜੇ ਤੋਂ 10:00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਚੰਡੀਗੜ੍ਹ : ਪੰਜਾਬ ਸਰਕਾਰ ਤਿਉਹਾਰਾਂ ਦੇ ਸੀਜਨ ਨੂੰ ਮੱਦੇਨਜ਼ਰ ਰੱਖਦੇ ਹੋਏ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ ਰਾਤੀਂ 8 ਵਜੇ ਤੋਂ ਲੈ ਕੇ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
ਜਦਕਿ ਕ੍ਰਿਸਮਿਸ ਦੇ ਤਿਉਹਾਰ ਮੌਕੇ ਰਾਤੀਂ 11:55 ਵਜੇ ਤੋਂ ਲੈ ਕੇ 12:30 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗਾ। ਇਸੇ ਤਰ੍ਹਾਂ ਨਵੇਂ ਸਾਲ ਮੌਕੇ ਵੀ ਰਾਤੀਂ 11:55 ਵਜੇ ਤੋਂ ਲੈ ਕੇ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਖਿਲਾਫ਼ ਪੰਜਾਬ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ।