ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ
Published : Sep 23, 2025, 9:13 pm IST
Updated : Sep 23, 2025, 9:13 pm IST
SHARE ARTICLE
We will maintain the tradition of smooth and efficient procurement of paddy this year also: Chief Minister
We will maintain the tradition of smooth and efficient procurement of paddy this year also: Chief Minister

ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ: ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ।

ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ਵਿੱਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ਵਿੱਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪੱਧਰ ਉੱਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਤੇ ਨਿਰਵਿਘਨ ਖ਼ਰੀਦ ਅਤੇ ਖ਼ਰੀਦੇ ਝੋਨੇ ਦੀ ਚੁਕਾਈ ਤੇਜ਼ੀ ਨਾਲ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਦਿੱਤੇ ਬਗ਼ੈਰ ਨੇਪਰੇ ਚਾੜ੍ਹੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement