
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਅੱਜ ਇਥੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ...
ਚੰਡੀਗੜ੍ਹ (ਸਸਸ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਅੱਜ ਇਥੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਾਕੀ ਮੈਂਬਰਾਂ ਨੇ ਹਿੱਸਾ ਲਿਆ।
Core Committee'ਆਪ' ਵਲੋਂ ਜਾਰੀ ਬਿਆਨ ਰਾਹੀਂ ਚੇਅਰਮੈਨ ਬੁੱਧ ਰਾਮ ਨੇ ਦੱਸਿਆ ਕਿ ਬੈਠਕ 'ਚ ਪਾਰਟੀ ਦੇ ਢਾਂਚੇ ਦਾ ਵਿਸਤਾਰ ਕਰਦਿਆਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 'ਆਪ' ਕਿਸਾਨ ਵਿੰਗ ਪੰਜਾਬ ਦਾ ਪ੍ਰਧਾਨ, ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਧੋਆ ਨੂੰ ਟਰਾਂਸਪੋਰਟ ਵਿੰਗ ਦਾ ਸੂਬਾ ਪ੍ਰਧਾਨ ਅਤੇ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੂੰ ਲੀਗਲ ਸੈੱਲ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰਾਂ ਤਿੰਨ ਜ਼ਿਲ੍ਹਾ ਪ੍ਰਧਾਨ, 8 ਹਲਕਾ ਪ੍ਰਧਾਨ ਤੇ ਹੋਰ ਨਿਯੁਕਤੀਆਂ ਕੀਤੀਆਂ ਗਈਆਂ।
ਜਿੰਨਾ 'ਚ ਜਸਪਾਲ ਸਿੰਘ ਦਾਤੇਵਾਸ ਨੂੰ ਜ਼ਿਲ੍ਹਾ ਮਾਨਸਾ, ਕਰਮਜੀਤ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਫਤਹਿਗੜ ਸਾਹਿਬ ਅਤੇ ਗੁਰਦੀਪ ਸਿੰਘ ਬਾਠ ਨੂੰ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਹਲਕਾ ਪ੍ਰਧਾਨਾਂ 'ਚ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਜ਼ੀਰਾ ਤੋਂ ਚੰਦ ਸਿੰਘ ਗਿੱਲ, ਗੁਰੂ ਹਰਸਹਾਏ ਤੋਂ ਮਲਕੀਤ ਥਿੰਦ, ਲੁਧਿਆਣਾ ਸੈਂਟਰਲ ਤੋਂ ਸੁਰੇਸ਼ ਗੋਇਲ, ਮਲੇਰਕੋਟਲਾ ਤੋਂ ਜਮੀਲ ਉਰ ਰਹਿਮਾਨ, ਅਮਰਗੜ੍ਹ ਤੋਂ ਨਵਜੋਤ ਸਿੰਘ ਜਰਗ, ਅਟਾਰੀ ਤੋਂ ਜਸਵੰਤ ਸਿੰਘ ਨਰਾਇਣਪੁਰਾ ਅਤੇ ਫ਼ਤਿਹਗੜ੍ਹ ਚੂੜੀਆਂ ਤੋਂ ਪੀਟਰ ਜੀਦਾ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਜਦਕਿ ਅੰਮ੍ਰਿਤਸਰ ਸਾਊਥ ਤੋਂ ਵਿਜੈ ਗਿੱਲ ਅਤੇ ਕੁਲਵੰਤ ਸਿੰਘ ਨੂੰ ਫ਼ਤਿਹਗੜ੍ਹ ਚੂੜੀਆਂ ਦਾ ਹਲਕਾ ਸਹਿ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਹਿਲਾ ਵਿੰਗ 'ਚ ਪਰਮਿੰਦਰ ਸਮਾਘ ਨੂੰ ਮਹਿਲਾ ਵਿੰਗ ਮਾਨਸਾ ਦਾ ਜ਼ਿਲ੍ਹਾ ਪ੍ਰਧਾਨ ਅਤੇ ਮਲਕੀਤ ਕੌਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਸਪਸ਼ਟ ਕੀਤਾ ਕਿ ਕੋਰ ਕਮੇਟੀ ਬੈਠਕ ਦੌਰਾਨ ਆਗਾਮੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਉਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ
AAP Membersਅਤੇ ਇਕਮੱਤ ਫ਼ੈਸਲਾ ਲਿਆ ਕਿ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਹੀ ਪਹਿਲ ਦਿਤੀ ਜਾਵੇਗੀ। ਉਮੀਦਵਾਰ ਦੀ ਪਾਰਟੀ ਪ੍ਰਤੀ ਵਚਨਬੱਧਤਾ, ਇਮਾਨਦਾਰ ਅਕਸ, ਚਰਿੱਤਰ ਅਤੇ ਬੇਦਾਗ਼ ਪਿਛੋਕੜ ਦਾ ਖ਼ਾਸ ਖ਼ਿਆਲ ਰੱਖਿਆ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਉਮੀਦਵਾਰ ਚੋਣ ਪ੍ਰਕਿਰਿਆ ਦਾ ਪਹਿਲਾ ਪੜਾਅ ਨਵੰਬਰ ਅੰਤ ਤੱਕ ਮੁਕੰਮਲ ਹੋ ਜਾਵੇਗਾ ਅਤੇ ਦਸੰਬਰ ਅੰਤ ਤੱਕ ਉਮੀਦਵਾਰ ਐਲਾਨ ਕਰ ਦਿਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਕੋਰ ਕਮੇਟੀ ਪੰਜਾਬ ਵਲੋਂ ਹੀ ਨੇਪਰੇ ਚੜ੍ਹਾਈ ਜਾਵੇਗੀ, ਕੋਰ ਕਮੇਟੀ ਵਲੋਂ ਚੁਣੇ ਗਏ ਨਾਮ ਅੰਤਿਮ ਮੋਹਰ ਲਈ ਪਾਰਟੀ ਦੀ ਰਾਸ਼ਟਰੀ ਪੀ.ਏ.ਸੀ ਕੋਲ ਭੇਜੇ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਅਜੇ ਤੱਕ ਪਾਰਟੀ ਵਲੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ। ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਲੋਕਤੰਤਰਿਕ ਹੋਵੇਗੀ। ਕਿਸੇ ਵੀ ਸ਼ਿਕਾਇਤ ਜਾਂ ਇਤਰਾਜ਼ ਨੂੰ ਕੋਰ ਕਮੇਟੀ ਖ਼ੁਦ ਸੁਣੇਗੀ।
ਕੋਰ ਕਮੇਟੀ ਨੇ ਯੂਥ ਵਿੰਗ, ਮਹਿਲਾ ਵਿੰਗ, ਕਿਸਾਨ ਵਿੰਗ, ਐਸ.ਸੀ ਵਿੰਗ 'ਚ ਲੰਬਿਤ ਪਈਆਂ ਨਿਯੁਕਤੀਆਂ ਨੂੰ ਇਕ ਨਿਸ਼ਚਿਤ ਸਮੇਂ 'ਚ ਪੂਰਾ ਕਰਨ ਦੇ ਦਿਸ਼ਾ ਨਿਰਦੇਸ਼ ਦਿਤੇ। ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ- 'ਆਪ' ਕੋਰ ਕਮੇਟੀ ਨੇ ਅੰਮ੍ਰਿਤਸਰ ਰੇਲ ਹਾਦਸੇ ਨੂੰ ਇਕ ਵੱਡੀ ਅਤੇ ਭਿਅੰਕਰ ਤ੍ਰਾਸਦੀ ਕਰਾਰ ਦਿੰਦੇ ਹੋਏ ਸਾਰੇ ਮ੍ਰਿਤਕਾਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿਤੀ। ਇਸ ਬਾਰੇ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਇਸ ਹਾਦਸੇ ਦੀ ਨਿਰਪੱਖ ਜਾਂਚ ਕਰਾਏ।
ਉਨ੍ਹਾਂ ਕਿਹਾ ਕਿ ਜਾਂਚ ਨਿਆਇਕ ਅਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਵੱਡੇ ਦੁਖਾਂਤ 'ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਕ ਸਵਾਲ ਦੇ ਜਵਾਬ 'ਚ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਵੱਡਾ ਅਤੇ ਬੇਹੱਦ ਦਰਦਨਾਕ ਹਾਦਸਾ ਹੈ। ਲੋਕ ਇਸ ਦੀ ਤੁਲਨਾ 1947 ਦੀ ਵੰਡ ਸਮੇਂ ਵਾਪਰੀਆਂ ਤ੍ਰਾਸਦੀਆਂ ਨਾਲ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੁੰਦੀ ਉਦੋਂ ਤੱਕ ਨਾ ਕਿਸੇ ਨੂੰ ਕਲੀਨ ਚਿੱਟ ਦਿਤੀ ਜਾ ਸਕਦੀ ਹੈ
ਅਤੇ ਨਾ ਹੀ ਕਿਸੇ ਵਿਅਕਤੀ ਵਿਸ਼ੇਸ਼ ਨੂੰ ਦੋਸ਼ੀ ਸਾਬਤ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਸਮਾਂਬੱਧ ਜਾਂਚ ਅਤਿ ਜ਼ਰੂਰੀ ਹੈ, ਕਿਉਂਕਿ ਇਸ ਘਟਨਾ ਲਈ ਪ੍ਰਬੰਧਕ, ਪ੍ਰਸ਼ਾਸਨ, ਪੁਲਿਸ ਅਤੇ ਰੇਲਵੇ ਆਦਿ ਵਿਭਾਗਾਂ ਦੀ ਲਾਪਰਵਾਹੀ ਜ਼ਿੰਮੇਵਾਰ ਹੈ। ਪੀੜਤਾਂ ਨੂੰ ਬਿਨਾਂ ਦੇਰੀ ਇਨਸਾਫ਼, ਇਕ-ਇਕ ਕਰੋੜ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿਤੀ ਜਾਵੇ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਨੇ ਅਪਣੇ ਵਲੰਟੀਅਰਾਂ ਨੂੰ ਇਸ ਦੀਵਾਲੀ 'ਤੇ ਪਟਾਕਿਆਂ ਆਦਿ ਦੀ ਥਾਂ ਸਿਰਫ਼ ਦੀਵੇ-ਮੋਮਬਤੀਆਂ ਜਗਾਉਣ ਦੀ ਅਪੀਲ ਕੀਤੀ ਹੈ।
ਕੋਰ ਕਮੇਟੀ ਦੇ ਦੂਸਰੇ ਮੈਂਬਰਾਂ 'ਚ ਸਰਬਜੀਤ ਕੌਰ ਮਾਣੂੰਕੇ, ਡਾ. ਬਲਬੀਰ ਸਿੰਘ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ), ਕੁਲਦੀਪ ਸਿੰਘ ਧਾਲੀਵਾਲ, ਡਾ. ਰਵਜੋਤ ਸਿੰਘ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਸੁਖਵਿੰਦਰ ਸੁੱਖੀ, ਜਮੀਲੂ ਉਰ ਰਹਿਮਾਨ ਅਤੇ ਮਨਜੀਤ ਸਿੱਧੂ ਸ਼ਾਮਲ ਸਨ।