ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਜਲ ਪ੍ਰਬੰਧਨ ਅਤੇ ਸੁਰੱਖਿਆ ਬਾਰੇ ਵਿਚਾਰ ਚਰਚਾ
Published : Oct 23, 2018, 8:41 pm IST
Updated : Oct 23, 2018, 8:42 pm IST
SHARE ARTICLE
CM With President Israel
CM With President Israel

ਰਾਸ਼ਟਰਪਤੀ ਨੇ ਰੇਗਿਸਤਾਨ ਵਾਲੇ ਇਜ਼ਰਾਈਲ ਨੂੰ ਖੇਤੀਬਾੜੀ ਵਾਲੇ ਦੇਸ਼ ਵਿੱਚ ਬਦਲਣ ਲਈ ਪਾਣੀ ਪ੍ਰਬੰਧਨ ਦੇ ਸਿਆਣਪ ਭਰੇ ਤਜਰਬਿਆਂ ਨੂੰ ਸਾਂਝਾ ਕੀਤਾ।

ਜੇਰੂਸਲੇਮ, (ਸ.ਸ.ਸ.) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰੂਵੇਨ ਰਿਵਲਿਨ ਨਾਲ ਮੀਟਿੰਗ ਦੌਰਾਨ ਦੁਵੱਲੇ ਹਿੱਤਾਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਜਲ ਪ੍ਰਬੰਧਨ, ਖੇਤੀਬਾੜੀ ਅਤੇ ਮਾਤਭੂਮੀ ਸੁਰੱਖਿਆ ਤਕਨਾਲੋਜੀ ਵਰਗੇ ਮੁੱਖ ਖੇਤਰਾਂ ਵਿੱਚ ਇਜ਼ਰਾਈਲ ਦੇ ਤਕਨੀਕੀ ਸਹਿਯੋਗ ਅਤੇ ਸਮਰਥਨ ਦੀ ਤਵੱਕੋ ਕੀਤੀ। ਮੁੱਖ ਮੰਤਰੀ ਅੱਜ ਸਵੇਰੇ ਜੇਰੂਸਲੇਮ ਵਿਖੇ ਰਾਸ਼ਟਰਪਤੀ ਰਿਵਲਿਨ ਰੂਵੇਨ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲੇ

MeetingMeeting

ਅਤੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿੱਚਕਾਰ ਇਤਿਹਾਸਕ ਤੌਰ 'ਤੇ ਨੇੜੇ ਦੇ ਸਬੰਧਾਂ ਨੂੰ ਅੱਗੇ ਹੋਰ ਮਜ਼ਬੂਤ ਬਨਾਉਣ ਸਬੰਧੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਪੰਜਾਬ ਦੇ ਜਲ ਪ੍ਰਬੰਧਨ ਅਤੇ ਸੁਰੱਖਿਆ ਵਰਗੇ ਗੰਭੀਰ ਖੇਤਰਾਂ ਵਿੱਚ ਇਜ਼ਰਾਈਲ ਦੇ ਗਿਆਨ ਅਤੇ ਮੁਹਾਰਤ ਦੀ ਵਰਤੋਂ ਬਾਰੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ। ਰਾਸ਼ਟਰਪਤੀ ਨੇ ਰੇਗਿਸਤਾਨ ਵਾਲੇ ਇਜ਼ਰਾਈਲ ਨੂੰ ਖੇਤੀਬਾੜੀ ਵਾਲੇ ਦੇਸ਼ ਵਿੱਚ ਬਦਲਣ ਲਈ ਪਾਣੀ ਪ੍ਰਬੰਧਨ ਦੇ ਸਿਆਣਪ ਭਰੇ ਤਜਰਬਿਆਂ ਨੂੰ  ਸਾਂਝਾ ਕੀਤਾ।

CMConversation

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਲਗਾਤਾਰ ਹੇਠਾਂ ਜਾਣ ਨੂੰ ਰੋਕਣ ਵਾਸਤੇ ਜ਼ਰੂਰੀ ਕਦਮ ਚੁੱਕੇ ਜਾਣ ਦੀ ਜ਼ਰੂਰਤ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਓਨ੍ਹਾਂ ਨੇ ਪਾਣੀ ਦੇ ਵਧੀਆ ਪ੍ਰਬੰਧਨ ਅਤੇ ਸੰਭਾਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਰਾਸ਼ਟਰਪਤੀ ਨੇ ਇਹ ਗੱਲ ਮੰਨੀ ਕਿ ਭਾਰਤ ਵਿੱਚ ਪਾਣੀ ਦੀ ਸਮੱਸਿਆ ਵੱਧ ਰਹੀ ਹੈ। ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਓਨ੍ਹਾਂ ਨਾਲ ਵਿਚਾਰ ਚਰਚਾ ਦੌਰਾਨ ਉਠਾਇਆ ਸੀ। ਓਨ੍ਹਾਂ ਨੇ ਪਾਣੀ ਨੂੰ ਪੀਣ ਯੋਗ ਬਨਾਉਣ ਲਈ ਪਾਣੀ ਦਾ ਖਾਰਾਪਣ ਕੱਢਣ ਵਾਸਤੇ ਸੁਝਾਅ ਦਿੱਤਾ ਜਿਸ ਤਰਾਂ ਕਿ ਇਜ਼ਰਾਈਲ ਵਿੱਚ ਕੀਤਾ ਜਾ ਰਿਹਾ ਹੈ।

sdf Important discussion

ਇਜ਼ਰਾਈਲ ਨੇ ਅਜਿਹਾ ਵੱਖ-ਵੱਖ ਨਵੀਨਤਮ ਤਕਨਾਲੋਜੀ ਦੇ ਨਾਲ ਕੀਤਾ ਹੈ। ਪੰਜਾਬ ਦੇ ਨਾਲ  ਈਰਖਾ ਰੱਖਣ ਵਾਲੇ ਗੁਆਂਢੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮਾਤਭੂਮੀ ਸੁਰੱਖਿਆ ਦੇ ਖੇਤਰ ਵਿੱਚ ਇਜ਼ਰਾਈਲ ਦੇ ਗਿਆਨ ਅਤੇ ਤਕਨਾਲੋਜੀ ਨੂੰ ਅਪਣਾਏ ਜਾਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਹਰ ਸੰਭਵ ਸਹਾਇਤਾ ਪੰਜਾਬ ਸਣੇ ਭਾਰਤ ਨੂੰ ਮੁਹੱਈਆ ਕਰਾਉਣ ਲਈ ਉਤਸੁਕ ਹਨ। ਦੋਵਾਂ ਆਗੂਆਂ ਨੇ ਭਾਰਤੀ ਫੋਜ ਵੱਲੋਂ ਹਾਇਫ਼ਾ ਦੀ ਮੁਕਤੀ ਸਬੰਧੀ ਸ਼ਤਾਬਦੀ ਸਮਾਰੋਹ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।

TributeVisit To Commonwealth Cemetery

ਮੁੱਖ ਮੰਤਰੀ ਨੇ ਬਾਅਦ ਵਿੱਚ ਹਾਇਫ਼ਾ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣੇ ਕਾਮਨਵੈਲਥ ਸੇਮੈਂਟਰੀ ਦਾ ਵੀ ਦੌਰਾ ਕੀਤਾ ਅਤੇ ਪਹਿਲੀ ਵਿਸ਼ਵ ਜੰਗ ਦੌਰਾਨ ਔਟੋਮੈਨ ਸਮਰਾਜ ਦੀਆਂ ਫੌਜਾਂ ਤੋਂ ਇਜ਼ਰਾਈਲ ਦੇ ਸ਼ਹਿਰ ਹਾਇਫ਼ਾ ਦੀ ਸੁਰੱਖਿਆ ਕਰਦੇ ਹੋਏ ਜਾਨਾਂ ਨਿਸ਼ਾਵਰ ਕਰਨ ਵਾਲੇ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

HonourHonour

 ਰਾਸ਼ਟਰਪਤੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ  ਓਨ੍ਹਾਂ ਨੂੰ ਆਪਣੀਆਂ ਫੌਜੀ ਇਤਿਹਾਸ ਦੀਆਂ ਕਿਤਾਬਾਂ ਦਾ ਇਕ ਸੈੱਟ ਅਤੇ ਹੁਸ਼ਿਆਰਪੁਰ ਦਾ ਬਣਿਆ ਮੋਤੀਆਂ ਨਾਲ ਜੜਿਆ ਲਕੜੀ ਦਾ ਇਕ ਬਕਸਾ ਭੇਂਟ ਕੀਤਾ। ਰਾਸ਼ਟਰਪਤੀ ਨੇ ਆਪਣੀ ਤਰਫੋਂ ਕੈਪਟਨ ਅਮਰਿੰਦਰ ਸਿੰਘ ਨੂੰ ਜੇਰੂਸਲੇਮ ਦਾ ਇਕ ਬਕਸ ਦਿੱਤਾ। ਮੁੱਖ ਮੰਤਰੀ ਦੇ ਨਾਲ ਉਨ੍ਹਾਂ  ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਸ਼ਾਮਲ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement