
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਭਗਵਾਨ ਵਾਲਮੀਕਿ ਜਯੰਤੀ ਦੇ ਪਵਿੱਤਰ ਦਿਹਾੜੇ 'ਤੇ ਵਧਾਈ...
ਚੰਡੀਗੜ੍ਹ (ਸਸਸ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਭਗਵਾਨ ਵਾਲਮੀਕਿ ਜਯੰਤੀ ਦੇ ਪਵਿੱਤਰ ਦਿਹਾੜੇ 'ਤੇ ਵਧਾਈ ਦਿਤੀ ਹੈ। ਭਗਵਾਨ ਵਾਲਮੀਕਿ ਜੀ ਨੂੰ ਇਕ ਮਹਾਨ ਅਧਿਆਤਮਕ ਦੂਤ ਤੇ ਆਦਿ ਕਵੀ ਦੱਸਦਿਆਂ, ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਵਲੋਂ ਲਿਖਿਆ ਮਹਾਂਕਾਵਿ 'ਰਾਮਾਇਣ' ਨੇਕੀ ਤੇ ਆਦਰਸ਼ ਭਰਪੂਰ ਜੀਵਨ, ਆਲਮੀ ਭਾਈਚਾਰੇ ਤੇ ਮਾਨਵਤਾ ਦੀ ਬਰਾਬਰੀ ਦਾ ਰਾਹ ਦਿਖਾਉਂਦਾ ਹੈ।
ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਵਲੋਂ ਬਰਾਬਰੀ, ਆਪਸੀ ਭਾਈਚਾਰੇ ਤੇ ਸਾਂਝੀਵਾਲਤਾ ਦੇ ਦਿਖਾਏ ਗਏੇ ਰਾਹ 'ਤੇ ਚੱਲਣ ਦੀ ਅਪੀਲ ਕੀਤੀ।