ਰਾਣਾ ਕੇਪੀ ਦੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਨੇ ਦੋ 'ਆਪ' ਵਿਧਾਇਕਾਂ ਲਈ ਖੋਲ੍ਹੇ ਕੈਨੇਡਾ ਦੇ ਬੂਹੇ
Published : Oct 23, 2018, 5:38 pm IST
Updated : Oct 23, 2018, 5:38 pm IST
SHARE ARTICLE
Rana KP Singh
Rana KP Singh

ਪੰਜਾਬ ਵਿਧਾਨ ਸਭਾ ਦੇ ਦੋ ਮੈਂਬਰਾਂ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸ. ਅਮਰਜੀਤ ਸਿੰਘ ਸੰਦੋਆ, ਜਿਨ੍ਹਾਂ ਨੂੰ ਕੈਨੇਡੀਅਨ ਅਧਿਕਾਰੀਆਂ

ਚੰਡੀਗੜ੍ਹ (ਸਸਸ) : ਪੰਜਾਬ ਵਿਧਾਨ ਸਭਾ ਦੇ ਦੋ ਮੈਂਬਰਾਂ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸ. ਅਮਰਜੀਤ ਸਿੰਘ ਸੰਦੋਆ, ਜਿਨ੍ਹਾਂ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਇਸ ਸਾਲ 21 ਜੁਲਾਈ ਨੂੰ ਓਟਵਾ ਹਵਾਈ ਅੱਡੇ 'ਤੇ ਕੈਨੇਡਾ ਵਿਚ ਦਾਖ਼ਲ ਹੋਣ ਦੀ ਆਗਿਆ ਨਹੀਂ ਦਿਤੀ ਸੀ, ਲਈ ਕੈਨੇਡਾ ਦੇ ਮੁੜ ਦਰਵਾਜ਼ੇ ਖੁੱਲ੍ਹ ਗਏ ਹਨ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਲਿਖੇ ਪੱਤਰ ਵਿਚੋਂ ਮਿਲੀ ਹੈ। 

ਦੱਸਣਯੋਗ ਹੈ ਕਿ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਇਨ੍ਹਾਂ ਵਿਧਾਇਕਾਂ ਨਾਲ ਕਥਿਤ ਬੁਰੇ ਵਿਹਾਰ ਉਤੇ ਚਿੰਤਾ ਜ਼ਾਹਿਰ ਕਰਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੇ 25 ਜੁਲਾਈ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਕਾਰਵਾਈ ਮੰਗੀ ਸੀ। ਸਪੀਕਰ ਨੂੰ ਭੇਜੇ ਪੱਤਰ ਵਿਚ ਵਿਦੇਸ਼ ਮੰਤਰੀ ਨੇ ਲਿਖਿਆ ਕਿ ਓਟਵਾ ਵਿਚ ਭਾਰਤੀ ਹਾਈ ਕਮਿਸ਼ਨ ਵਲੋਂ ਇਸ ਮਾਮਲੇ ਨੂੰ ਕੈਨੇਡਾ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਹੈ

ਅਤੇ ਕੈਨੇਡੀਅਨ ਆਵਾਸ ਅਧਿਕਾਰੀਆਂ ਦੇ ਇਸ ਵਿਹਾਰ ਦੇ ਕਾਰਨਾਂ ਅਤੇ ਹਾਲਾਤ ਬਾਰੇ ਜਾਣਕਾਰੀ ਮੰਗੀ ਗਈ ਸੀ। ਉਨ੍ਹਾਂ ਨੇ ਅੱਗੇ ਲਿਖਿਆ, 'ਮੈਨੂੰ ਜਾਣਕਾਰੀ ਦਿਤੀ ਗਈ ਹੈ ਕਿ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਨੇ ਸਾਡੇ ਓਟਵਾ ਵਿਚਲੇ ਮਿਸ਼ਨ ਨੂੰ ਦੱਸਿਆ ਹੈ ਕਿ ਨਿੱਜਤਾ ਸਬੰਧੀ ਕਾਨੂੰਨ ਕਾਰਨ ਉਹ ਇਸ ਮਾਮਲੇ ਵਿਚ ਹੋਰ ਜ਼ਿਆਦਾ ਜਾਣਕਾਰੀ ਨਹੀਂ ਦੇ ਸਕਦੇ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸ. ਕੁਲਤਾਰ ਸਿੰਘ ਅਤੇ ਸ. ਅਮਰਜੀਤ ਸਿੰਘ ਭਵਿੱਖ ਵਿਚ ਕੈਨੇਡਾ, ਜੇਕਰ ਉਹ ਜਾਣਾ ਚਾਹੁੰਦੇ ਹੋਣ, ਜਾਣ ਦੇ ਯੋਗ ਹਨ।'

ਉਨ੍ਹਾਂ ਕਿਹਾ, 'ਅਸੀਂ ਕੈਨੇਡਾ ਸਰਕਾਰ ਨਾਲ ਅਜਿਹੇ ਮਸਲੇ ਵਿਚਾਰ ਰਹੇ ਹਾਂ ਤਾਂ ਜੋ ਭਵਿੱਖ ਵਿਚ ਮੁੜ ਅਜਿਹਾ ਨਾ ਹੋਵੇ। ਤੁਹਾਨੂੰ ਵੀ ਮੈਂ ਬੇਨਤੀ ਕਰ ਰਹੀ ਹਾਂ ਕਿ ਭਵਿੱਖ ਵਿੱਚ ਵਿਧਾਇਕਾਂ ਵਲੋਂ ਵਿਦੇਸ਼ ਦੌਰੇ ਸਮੇਂ ਭਾਰਤ ਸਰਕਾਰ ਦੇ ਵਿਦੇਸ਼ ਦੌਰਿਆਂ ਬਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਤੋਂ ਇਲਾਵਾ ਕੈਨੇਡਾ ਵਿਚ ਸਾਡੇ ਮਿਸ਼ਨ ਨੂੰ ਇਸ ਬਾਰੇ ਅਗਾਊਂ ਜਾਣਕਾਰੀ ਦੇਣੀ ਯਕੀਨੀ ਬਣਾਈ ਜਾਵੇ।' 

ਇਸ ਮਾਮਲੇ ਵਿਚ ਹਾਂ-ਪੱਖੀ ਪਹੁੰਚ ਅਤੇ ਸੁਹਿਰਦ ਯਤਨਾਂ ਲਈ ਵਿਦੇਸ਼ ਮੰਤਰੀ ਦਾ ਧੰਨਵਾਦ ਕਰਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੇ ਸਾਰੇ ਵਿਧਾਇਕਾਂ ਨੂੰ ਵਿਦੇਸ਼ ਜਾਣ ਸਮੇਂ ਵਿਦੇਸ਼ ਮੰਤਰਾਲੇ ਤੋਂ ਰਾਜਸੀ ਮਨਜ਼ੂਰੀ ਹਾਸਲ ਕਰਨ ਅਤੇ ਵਿਦੇਸ਼ ਵਿਚ ਭਾਰਤੀ ਮਿਸ਼ਨ ਨੂੰ ਅਗਾਊਂ ਜਾਣਕਾਰੀ ਦੇਣ ਤੋਂ ਇਲਾਵਾ ਪੁਨਰ-ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕਰਨ ਦੀ ਸਲਾਹ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement