ਪੰਜਾਬ ਸਰਕਾਰ ਜਲਦ ਕਰੇਗੀ 460 ਮੈਡੀਕਲ ਅਫ਼ਸਰਾਂ ਦੀ ਭਰਤੀ
Published : Oct 23, 2019, 9:20 am IST
Updated : Oct 23, 2019, 9:20 am IST
SHARE ARTICLE
Punjab Govt
Punjab Govt

ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ...

ਚੰਡੀਗੜ੍ਹ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ 460 ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ ਵਿਭਾਗ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਿੰਡਾਂ ਦੀਆਂ ਡਿਸਪੈਂਸਰੀਆਂ ਲਈ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇੱਥੇ ਜਾਰੀ ਬਿਆਨ 'ਚ  ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨੂੰ ਜਲਦ ਪੂਰੀ ਕਰਨ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਨਾਲ ਹੀ ਕਿਹਾ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਦਵਾਈਆਂ ਅਤੇ ਹੋਰ ਲੋੜੀਂਦੇ ਸਮਾਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 48.30 ਲੱਖ ਰੁਪਏ ਤੋਂ ਵੱਧ ਦੀਆਂ ਦਵਾਈਆਂ ਦੀ ਖਰੀਦ ਕਰਕੇ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਭੇਜ ਦਿੱਤੀਆਂ ਗਈਆਂ ਹਨ।

ਬਾਜਵਾ ਨੇ ਵਿਭਾਗ ਦੇ ਸੀਨੀਅਰ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਡਿਸਪੈਂਸਰੀਆਂ ਵਿਚ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੀ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਡਿਸਪੈਂਸਰੀਆਂ ਦਾ ਸਟਾਫ ਸਮੇਂ ਸਿਰ ਡਿਊਟੀ 'ਤੇ ਆਪਣੀ ਹਾਜ਼ਰੀ ਯਕੀਨੀ ਬਣਾਏ ਅਤੇ ਮਰੀਜ਼ਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਦੀਆਂ ਡਿਸਪੈਂਸਰੀਆਂ ਦੀ ਨੁਹਾਰ ਬਦਲਣ ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਇਕ ਪ੍ਰਾਜੈਕਟ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪੇਂਡੂ ਡਿਸਪੈਂਸਰੀਆਂ 'ਚ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement