ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ 'ਚ ਜ਼ਬਰਦਸਤ ਹੰਗਾਮਾ
Published : Oct 23, 2020, 6:52 am IST
Updated : Oct 23, 2020, 6:52 am IST
SHARE ARTICLE
image
image

ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ 'ਚ ਜ਼ਬਰਦਸਤ ਹੰਗਾਮਾ

ਅਸ਼ਵਨੀ ਸ਼ਰਮਾ ਸਣੇ ਕਈ ਭਾਜਪਾ ਆਗੂ ਹਿਰਾਸਤ ਵਿਚ
 

ਜਲੰਧਰ, 22 ਅਕਤੂਬਰ (ਲੱਖਵਿੰਦਰ ਸਿੰਘ ਲੱਕੀ, ਇੰਦਰਜੀਤ ਸਿੰਘ ਲਵਲਾ) :  ਕੈਪਟਨ ਦੀ ਕਾਂਗਰਸ ਸਰਕਾਰ ਵਲੋਂ ਦਲਿਤਾਂ ਦੇ ਕੀਤੇ ਜਾ ਰਹੇ ਸ਼ੋਸ਼ਣ ਅਤੇ ਅਤਿਆਚਾਰ, ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਅਤੇ ਜਲਾਲਾਬਾਦ ਵਿਚ ਦਲਿਤ ਨੂੰ ਪਿਸ਼ਾਬ ਪਿਆਉਣ ਦੀ ਮੰਦਭਾਗੀ ਘਟਨਾ ਨੂੰ ਲੈ ਕੇ ਸੂਬਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ ਰਾਜ ਕੁਮਾਰ ਅਟਵਾਲ ਦੀ ਅਗਵਾਈ ਹੇਠ ਦਲਿਤ ਇਨਸਾਫ਼ ਯਾਤਰਾ ਕਢੀ ਗਈ।
ਇਸ ਯਾਤਰਾ ਨੂੰ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਬਾਈਪਾਸ 'ਤੇ ਸਥਿਤ ਸੂਰਿਆ ਐਨਕਲੇਵ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅਸ਼ਵਨੀ ਸ਼ਰਮਾ ਜਿਵੇਂ ਹੀ ਹਜ਼ਾਰਾਂ ਵਰਕਰਾਂ ਨਾਲ ਵਾਹਨਾਂ ਦੇ ਕਾਫ਼ਲੇ ਦੀ ਸ਼ਕਲ 'ਚ ਬਾਹਰ ਨਿਕਲੇ ਤਾਂ ਪੁਲਿਸ ਫ਼ੋਰਸ ਨੇ ਉਨ੍ਹਾਂ ਸਾਰਿਆਂ ਨੂੰ ਜ਼ਬਰਦਸਤੀ ਹਿਰਾਸਤ ਵਿਚ ਲੈ ਲਿਆ ਅਤੇ ਸਰਕਟ ਹਾਊਸ ਵਿਚ ਲੈ ਗਏ। ਜਿਥੇ ਨਾਰਾਜ਼ ਭਾਜਪਾ ਨੇਤਾ ਅਤੇ ਕਾਰਕੁਨਾਂ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਧਰਨੇ 'ਤੇ ਬੈਠ ਗਏ ਅਤੇ ਕੈਪਟਨ ਸਰਕਾਰ ਅਤੇ ਪੁਲਿਸ ਵਿਰੁਧ ਜਮ ਕੇ ਨਾਹਰੇਬਾਜ਼ੀ ਕੀਤੀ।
ਇਸ ਯਾਤਰਾ ਵਿਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਐਸ.ਸੀ. ਮੋਰਚਾ ਦੇ ਸੂਬਾ ਇੰਚਾਰਜ ਰਾਜੇਸ਼ ਬਾਘਾ, ਮਹਿੰਦਰ ਭਗਤ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਯਾਤਰਾ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕਾਂਗਰਸ ਸਰਕਾਰ ਵਲੋਂ ਦਲਿਤ ਅਤੇ ਪੰਜਾਬ ਦੇ ਲੋਕਾਂ 'ਤੇ ਹੋ ਰਹੇ ਅਤਿਆਚਾਰ ਵਿਰੁਧ
ਆਵਾਜ਼
ਬੁਲੰਦ ਕਰਨ ਲਈ ਹੈ। ਕਾਂਗਰਸ ਦੇ ਅਤਿਆਚਾਰ ਅਤੇ ਭ੍ਰਿਸ਼ਟਾਚਾਰ ਬਹੁਤ ਹੱਦ ਤਕ ਵੱਧ ਗਏ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ, ਸਾਧੂ ਸਿੰਘ ਧਰਮਸੋਤ ਵਲੋਂ ਅਪਣੇ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਕੇਂਦਰ ਸਰਕਾਰ ਵਲੋਂ ਦਲਿਤ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ 63.91 ਕਰੋੜ ਰੁਪਏ ਦੀ ਰਾਸ਼ੀ ਡਕਾਰ ਲਈ ਗਈ ਹੈ।
ਇਸ ਯਾਤਰਾ ਵਿਚ ਮਨੋਰੰਜਨ ਕਾਲੀਆ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਕੇ. ਡੀ. ਭੰਡਾਰੀ, ਪ੍ਰਦੇਸ਼ ਭਾਜਪਾ ਦੇ ਉਪ ਪ੍ਰਧਾਨ ਰਾਕੇਸ਼ ਰਾਠੌਰ, ਅਨਿਲ ਸੱਚਰ,ਸ਼ੋਭਾ ਰਾਨੀ, ਐਡਵੋਕੇਟ ਮੋਹਿਤ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਅਮਰਜੀਤ ਅਮਰੀ, ਸੁਦਰਸ਼ਨ ਸੋਫਤੀ, ਨਿਪੁਨ ਸ਼ਰਮਾ ਅਤੇ ਚੋਟੀ ਦੀ ਅਤੇ ਜ਼ਿਲ੍ਹਾ ਲੀਡਰਸ਼ਿਪ ਵੀ ਮੌਜੂਦ ਸਨ। ਪੁਲਿਸ ਨਾਲ ਭਾਜਪਾ ਵਰਕਰਾਂ ਦੀ ਝੜਪ ਤੋਂ ਬਾਅਦ ਭਾਜਪਾ ਪ੍ਰਧਾਨ ਸਣੇ ਹੋਰ ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਇਹ ਮਾਰਚ ਜਲੰਧਰ 'ਚ ਹੀ ਖ਼ਤਮ ਹੁੰਦਾ ਦੇਖਿਆ ਗਿਆ।

 

imageimage

SHARE ARTICLE

ਏਜੰਸੀ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement