ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ
Published : Oct 23, 2020, 4:29 pm IST
Updated : Oct 23, 2020, 4:29 pm IST
SHARE ARTICLE
Brahm Mohindra launched web portal for Punjab Shehri Awas Yojna
Brahm Mohindra launched web portal for Punjab Shehri Awas Yojna

ਹੁਣ ਤੱਕ ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ 96,383 ਘਰਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ

ਚੰਡੀਗੜ੍ਹ : ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ

Brahm Mohindra launched web portal for Punjab Shehri Awas YojnaBrahm Mohindra launched web portal for Punjab Shehri Awas Yojna

ਜਿਸ ਲਈ ਇਸ ਪ੍ਰਕਿਰਿਆ ਵਿਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ ਸ਼ੁਰਆਤ ਕੀਤੀ ਗਈ ਹੈ। ਉਨਾ ਕਿਹਾ ਕਿ ਇਹ ਪੋਰਟਲ ਪੰਜਾਬੀ ਅਤੇ ਅੰਗ੍ਰੇਜ਼ੀ ਦੋਨਾਂ ਭਾਸ਼ਾਵਾਂ ਵਿੱਚ ਉਪਲਬਧ ਹੈ।  ਇਸ ਨਾਲ ਬਿਨੈਕਾਰਾਂ ਨੂੰ ਇਸ ਸਕੀਮ ਦਾ ਲਾਭ ਤੁਰੰਤ ਲੈਣ ਵਿੱਚ ਮਦਦ ਮਿਲੇਗੀ। 

Brahm Mohindra launched web portal for Punjab Shehri Awas YojnaBrahm Mohindra launched web portal for Punjab Shehri Awas Yojna

ਸਥਾਨਕ ਸਰਕਾਰ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ 96,383 ਘਰਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨਾਂ ਵਿੱਚੋਂ 28,466 ਘਰ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ ਘਰਾਂ ਦੀ ਉਸਾਰੀ ਚੱਲ ਰਹੀ ਹੈ। ਉਨਾਂ ਕਿਹਾ ਕਿ ਦੂਜੇ ਪੜਾਅ ਵਿਚ 1.5 ਲੱਖ ਮਕਾਨਾਂ ਤੱਕ ਦੀ ਉਸਾਰੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਭੁਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।    

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement