ਈਡੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਨੂੰ ਭੇਜਿਆ ਸਮਨ, 27 ਨੂੰ ਪੇਸ਼ ਹੋਣ ਲਈ ਕਿਹਾ
Published : Oct 23, 2020, 10:08 pm IST
Updated : Oct 23, 2020, 10:13 pm IST
SHARE ARTICLE
Raninder Singh
Raninder Singh

ਇਸ ਤੋਂ ਪਹਿਲਾਂ 2016 ਵਿਚ ਈਡੀ ਦੇ ਸਾਹਮਣੇ ਹੋਈ ਸੀ ਪੇਸ਼ੀ

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀ ਉਲੰਘਣਾ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਤਲਬ ਕੀਤਾ ਹੈ। ਈਡੀ ਨੇ ਰਣਇੰਦਰ ਨੂੰ 27 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਰਣਇੰਦਰ 2016  ਵਿਚ ਈਡੀ ਦੇ ਸਾਹਮਣੇ ਪੇਸ਼ ਹੋਇਆ ਸੀ। ਉਸ ਤੋਂ ਬਾਅਦ ਉਸ ਨੂੰ ਸਵਿਟਜ਼ਰਲੈਂਡ ਨੂੰ ਫੰਡਾਂ ਅਤੇ ਜਕਾਰਾਂਡਾ ਟਰੱਸਟ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਬਾਰੇ ਦੱਸਣ ਲਈ ਕਿਹਾ ਗਿਆ ਸੀ।

Directorate of EnforcementDirectorate of Enforcement

ਈਡੀ ਸੰਮਨ ਅਜਿਹੇ ਸਮੇਂ ਆਇਆ ਹੈ ਜਦੋਂ ਇਸਦੇ ਅਧਿਕਾਰੀਆਂ ਨੇ 14 ਸਤੰਬਰ, 2020 ਨੂੰ ਇਕ ਅਰਜ਼ੀ ਰਾਹੀਂ ਉਸ ਨੂੰ ਅਤੇ ਮੁੱਖ ਮੰਤਰੀ ਖ਼ਿਲਾਫ਼ ਆਈਟੀ ਫਾਈਲਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ।

Raninder SinghRaninder Singh

ਹਾਲਾਂਕਿ ਮੁਆਇਨੇ ਦੀ ਸ਼ੁਰੂਆਤ ਦੀ ਇਜਾਜ਼ਤ ਦਿਤੀ ਗਈ ਸੀ, ਪਰ ਬਾਅਦ ਵਿੱਚ ਰਣਇੰਦਰ ਵੱਲੋਂ ਪਟਿਸ਼ਨ ਦਾਖਲ ਕਰਵਾਉਣ ਤੋਂ ਬਾਅਦ ਇਸ ਨੂੰ ਰੋਕ ਦਿਤਾ ਗਿਆ ਸੀ। ਸੋਧ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਈਡੀ ਦਾ ਕੋਈ ਟਿਕਾਣਾ ਨਹੀਂ ਹੈ ਕਿਉਂਕਿ ਉਸਨੇ ਉਸਨੂੰ ਕੋਈ ਨੋਟਿਸ ਨਹੀਂ ਦਿਤਾ ਸੀ।

Raninder SinghRaninder Singh

ਕਥਿਤ ਉਲੰਘਣ ਦੀ ਜਾਂਚ ਪਹਿਲਾਂ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਗਈ ਸੀ ਅਤੇ ਪੰਜਾਬ ਦੀ ਇਕ ਅਦਾਲਤ 'ਚ ਮਾਮਲਾ ਦਾਇਰ ਕੀਤਾ ਗਿਆ ਸੀ। ਰਣਇੰਦਰ ਨੇ ਪਹਿਲਾਂ ਕਿਹਾ ਸੀ ਕਿ ਉਸ ਕੋਲ ਲੁਕਾਉਣ ਲਈ ਕੁੱਝ ਵੀ ਨਹੀਂ ਹੈ ਅਤੇ ਉਹ ਜਾਂਚ 'ਚ ਸਹਿਯੋਗ ਕਰਨ ਲਈ ਤਿਆਰ ਹੈ। ਰਣਇੰਦਰ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਦੋਵਾਂ ਨੇ ਕਿਸੇ ਵੀ ਤਰ੍ਹਾਂ ਦੇ ਗਲਤ ਕੰਮ ਤੋਂ ਇਨਕਾਰ ਕੀਤਾ ਹੈ ਅਤੇ ਉਕਤ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement