
ਕਿਹਾ, ਕੋਰੋਨਾ ਦਾ ਪ੍ਰਕੋਪ ਘਟਿਆ ਪਰ ਪੰਜਾਬ ਸਰਕਾਰ ਅਜੇ ਵੀ ਪੂਰੀ ਤਰ੍ਹਾਂ ਮੁਸ਼ਤੈਦ
ਚੰਡੀਗੜ੍ਹ : ਪੰਜਾਬ ਸਰਕਾਰ ਕੋਰੋਨਾ ਦੀ ਮਹਾਂਮਾਰੀ ਨਾਲ ਨਜਿੱਠਣ ਲਈ ਪੂਰੀ ਤਿਆਰ ਹੈ। ਭਾਵੇਂ ਕੋਰੋਨਾ ਨੇ ਪੂਰੀ ਦੁਨੀਆਂ ਤੇ ਹਿੰਦੋਸਤਾਨ ਦੇ ਵੱਖ ਵੱਖ ਖੇਤਰਾਂ ਵਿੱਚ ਕਹਿਰ ਢਾਹਿਆ ਹੈ ਪਰ ਇਹ ਸਾਡੀ ਖੁਸ਼ਕਿਸਮਤੀ ਅਤੇ ਪੰਜਾਬ ਸਰਕਾਰ ਦੇ ਵਧੀਆ ਪ੍ਰਬੰਧ ਹਨ ਜਿਨਾਂ ਬਦੌਲਤ ਕੋਰੋਨਾ ਦੇ ਪ੍ਰਕੋਪ ਨੂੰ ਕਾਫੀ ਹੱਦ ਤੱਕ ਠੱਲਣ ਵਿੱਚ ਕਾਮਯਾਬ ਹੋਏ ਹਾਂ। ਭਾਵੇਂ ਮੌਜੂਦਾ ਸਮੇਂ ਕਰੋਨਾ ਦੀ ਰਫਤਾਰ ਕੁਝ ਮੱਠੀ ਹੋ ਗਈ ਹੈ ਪਰ ਸਿਹਤ ਮਾਹਿਰਾਂ ਅਨੁਸਾਰ ਦਸੰਬਰ ਜਾਂ ਜਨਵਰੀ ਦੇ ਮਹੀਨੇ ਕੋਰੋਨਾ ਕੇਸਾਂ ਵਿੱਚ ਮੁੜ ਤੇਜ਼ੀ ਆ ਸਕਦੀ ਹੈ।
Vini Mahajan
ਇਸੇ ਲਈ ਸਾਡੀਆ ਸਿਹਤ ਸੰਸਥਾਵਾਂ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਰੋਨਾ ਕੇਸਾਂ ਦੀ ਪਛਾਣ, ਟੈਸਟਿੰਗ ਤੇ ਇਲਾਜ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ। ਬਲਕਿ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਜੇਕਰ ਕੋਰੋਨਾ ਦੇ ਕੇਸ ਵਧਦੇ ਹਨ ਤਾਂ ਸਾਡੀ ਤਿਆਰੀ ਪੂਰੀ ਹੋਵੇ। ਇਹ ਵਿਚਾਰ ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪੈਲਕਸ, ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟਾਏ।
Vini Mahajan
ਮੁੱਖ ਸਕੱਤਰ ਵਿਨੀ ਮਹਾਜਨ ਅੱਜ ਰੂਪਨਗਰ ਡਿਵੀਜ਼ਨ ਦੇ ਦੌਰੇ ’ਤੇ ਆਏ ਸਨ। ਉਨਾਂ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਤਿੰਨ ਜ਼ਿਲਿਆਂ ਰੂਪਨਗਰ, ਐਸ.ਏ.ਐਸ. ਨਗਰ ਅਤੇ ਐਸ.ਬੀ.ਐਸ. ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਕੋਰੋਨਾ ਦੀ ਮੌਜੂਦਾ ਸਥਿਤੀ ਤੋਂ ਇਲਾਵਾ ਇਨ੍ਹਾਂ ਜ਼ਿਲਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਇਕ ਉਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਇਨਾਂ ਤਿੰਨ ਜ਼ਿਲਿਆਂ ਵਿੱਚ ਕੋਰੋਨਾ ਦੀ ਬਿਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ।
Vini Mahajan
ਉਨ੍ਹਾਂ ਵਿਸ਼ੇਸ਼ ਤੌਰ ’ਤੇ ਇਹ ਹਦਾਇਤਾਂ ਕੀਤੀਆਂ ਕਿ ਜ਼ਿਲਾ ਹਸਪਤਾਲਾਂ ਵਿਖੇ ਕਰੋਨਾ ਦੇ ਟੈਸਟ 24 ਘੰਟੇ ਕੀਤੇ ਜਾਣ ਦੀ ਵਿਵਸਥਾ ਕੀਤੀ ਜਾਵੇ। ਉਨਾਂ ਨੇ ਇਨਾਂ ਜ਼ਿਲਿਆਂ ਵਿੱਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਨੂੰ ਸਾੜੇ ਜਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਸਬੰਧਤ ਡਿਪਟੀ ਕਮਿਸ਼ਨਰਾਂ ਤੋਂ ਜਾਣਕਾਰੀ ਲਈ । ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਸਕੀਮਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਮੁੱਖ ਸਕੱਤਰ ਨੇ ਡੈਪੋ ਪ੍ਰੋਗਰਾਮ, ਸਿਹਤ ਵਿਭਾਗ ਦੇ ਓਟ ਕਲੀਨਿਕ ਅਤੇ ਰੀ-ਹੈਬਲੀਟੇਸ਼ਨ ਸੈਂਟਰਾਂ ਦੀ ਸਥਿਤੀ ਤੋ ਇਲਾਵਾ ਨਸ਼ਾ ਛੁਡਾਊ ਕੇਂਦਰਾਂ ਦੇ ਕੰਮ-ਕਾਜ ਅਤੇ ਸਥਿਤੀ ਬਾਰੇ ਵੀ ਜਾਣਕਾਰੀ ਲਈ। ਇਸ ਤੋਂ ਇਲਾਵਾ ਉਨਾਂ ਨੇ ਇਨਾਂ ਜ਼ਿਲਿਆਂ ਵਿੱਚ ਆਬਕਾਰੀ ਤੇ ਕਰ ਦੀ ਉਗਰਾਹੀ, ਸਟੈਂਪ ਡਿਊਟੀ, ਵੈਟ ਤੇ ਜੀ.ਐਸ.ਟੀ. ਦੀ ਉਗਰਾਹੀ ਦੇ ਮੌਜੂਦਾ ਅੰਕੜਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
Vini Mahajan
ਇਸ ਸਮੀਖਿਆ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੈਰ ਰਸਮੀ ਮੁਲਾਕਾਤ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਆ ਰਿਹਾ ਹੈ ਜਿਨਾਂ ਨਾਲ ਸਾਡੀਆਂ ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨਾਂ ਕਿਹਾ ਕਿ ਭਾਵੇਂ ਕੋਰੋਨਾ ਦੀ ਬਿਮਾਰੀ ਅਜੇ ਪੂਰੀ ਤਰਾਂ ਖਤਮ ਨਹੀਂ ਹੋਈ ਪਰ ਇਨਾਂ ਤਿਉਹਾਰਾਂ ਦੇ ਮਹੱਤਵ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਕੁੱਝ ਛੋਟ ਦਿੱਤੀ ਹੈ