
57 ਸਾਲਾਂ ਦੇ ਸਨ ਹਰਿੰਦਰ ਸਿੰਘ ਲਖਮੀਰਵਾਲਾ
ਸੰਗਰੂਰ: ਪੰਜਾਬ ਖਾਦੀ ਤੇ ਗਰਾਮ ਉਦਯੋਗ ਬੋਰਡ ਦੇ ਉਪ ਚੇਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਦਾ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਰਿੰਦਰ ਸਿੰਘ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਨੇ 57 ਸਾਲ ਦੀ ਉਮਰ 'ਚ ਸੰਸਾਰ ਨੂੰ ਅਲਵਿਦਾ ਕਿਹਾ। ਉਹਨਾਂ ਦਾ ਅੰਤਿਮ ਸੰਸਕਾਰ ਦੁਪਹਿਰ 3 ਵਜੇ ਉਹਨਾਂ ਦੇ ਦੇ ਜੱਦੀ ਪਿੰਡ ਲਖਮੀਰਵਾਲਾ ਨੇੜੇ ਸੁਨਾਮ ਜ਼ਿਲ੍ਹਾ ਸੰਗਰੂਰ ਵਿਖੇ ਕੀਤਾ ਜਾਵੇਗਾ।