
ਦੇਵੀਦਾਸਪੁਰਾ ਵਿਚ ਰੇਲ ਰੋਕੋ ਅੰਦੋਲਨ ਰਹੇਗਾ ਜਾਰੀ
28 ਅਕਤੂਬਰ ਨੂੰ ਸੂਬਾ ਕਮੇਟੀ ਦੀ ਮੀਟਿੰਗ ਸੱਦੀ
ਅੰਮ੍ਰਿਤਸਰ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਰੇਲ ਰੋਕੋ ਅੰਦੋਲਨ ਰੇਲਵੇ ਟਰੈਕ ਦੇਵੀਦਾਸਪੁਰਾ ਨੇੜੇ ਜੰਡਿਆਲਾ ਗੁਰੂ ਅੰਮ੍ਰਿਤਸਰ ਵਿਖੇ ਅੱਜ 29ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਅੱਜ ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਚੱਲਦੇ ਸੰਘਰਸ਼ ਦੌਰਾਨ ਦੇਵੀਦਾਸਪੁਰਾ ਵਿਖੇ ਕਰ ਕੇ ਲਏ ਗਏ ਫ਼ੈਸਲੇ ਅਨੁਸਾਰ ਦੇਵੀਦਾਸਪੁਰਾ ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 29 ਅਕਤੂਬਰ ਤਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਅੰਮ੍ਰਿਤਸਰ ਆਉਣ ਲਈ ਮਾਲ ਗੱਡੀਆਂ ਲਈ ਕੋਈ ਵੀ ਰੁਕਾਵਟ ਨਹੀਂ ਹੈ ਕਿਉਂਕਿ ਬਿਆਸ ਤੋਂ ਵਾਇਆ ਤਰਨ ਤਾਰਨ ਰਾਹੀਂ
ਅੰਮ੍ਰਿਤਸਰ ਮਾਲ ਗੱਡੀ ਬਹੁਤ ਅਸਾਨੀ ਨਾਲ ਪਹੁੰਚ ਸਕਦੀ ਹੈ। ਆਗੂਆਂ ਨੇ ਦਸਿਆ ਕਿ ਕੱਲ 23 ਅਕਤੂਬਰ ਨੂੰ ਅੰਮ੍ਰਿਤਸਰ ਰਣਜੀਤ ਐਵੀਨਿਉ ਵਿਖੇ ਬੀਬੀਆਂ ਦਾ ਵੱਡਾ ਇਕੱਠ ਕਰ ਕੇ ਮੋਦੀ ਤੇ ਉਸਦੇ ਜੋਟੀਦਾਰ ਪੂੰਜੀਪਤੀ ਅੰਬਾਨੀ, ਅੰਡਾਨੀ ਦੇ ਪੁਤਲੇ ਫੂਕੇ ਜਾਣਗੇ। ਇਸੇ ਤਰ੍ਹਾਂ ਬੀਬੀਆਂ ਦੇ ਵੱਡੇ ਇਕੱਠ ਕਰ ਕੇ ਫ਼ਿਰੋਜ਼ਪੁਰ, ਤਰਨ ਤਾਰਨ, ਹੁਸ਼ਿਆਰਪੁਰ ਟਾਂਡਾ, ਜਲੰਧਰ, ਕਪੂਰਥਲਾ ਵਿਖੇ ਵੀ ਮੋਦੀ ਸਮੇਤ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ।
ਕਿਸਾਨ ਆਗੂਆਂ ਨੇ ਦਸਿਆ ਕਿ ਬਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਵਿਖੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 29ਵੇਂ ਦਿਨ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿਤਾ ਗਿਆ। ਉਸਦਾ ਅਤੇ ਅਗਲੇ ਅੰਦੋਲਨ ਦਾ ਫ਼ੈਸਲਾ 28 ਅਕਤੂਬਰ ਦੀ ਮੀਟਿੰਗ ਵਿਚ ਕੀਤਾ ਜਾਵੇਗਾ। ਇਸ ਮੌਕੇ ਰਣਬੀਰ ਸਿੰਘ ਡੁੱਗਰੀ, ਬਖਸ਼ੀਸ਼ ਸਿੰਘ ਸੁਲਤਾਨੀ, ਬਾਬਾ ਕਰਨੈਲ ਸਿੰਘ, ਨਿਰਮਲ ਸਿੰਘ ਆਦੀਆਂ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਕੈਪਸ਼ਨ- ਏ ਐਸ ਆਰ ਬਹੋੜੂਂ 22ਂ 2ਂ ਕਿਸਾਨ ਤੇ imageਮਜ਼ਦੂਰ ਦੇਵੀਦਾਸਪੁਰ ਸਥਿਤ ਰੇਲਵੇ ਫਾਟਕ ਕੋਲ ਧਰਨਾ ਤੇ ਬੈਠੋ ਹੋਏ।