Advertisement
  ਖ਼ਬਰਾਂ   ਪੰਜਾਬ  23 Oct 2020  ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

ਏਜੰਸੀ
Published Oct 23, 2020, 12:56 am IST
Updated Oct 23, 2020, 12:56 am IST
ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ
image
 image

ਚੰਡੀਗੜ੍ਹ, 22 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਜੈਨ ਸਮਾਜ ਨਾ ਕੇਵਲ ਅਹਿੰਸਾ 'ਤੇ ਜ਼ੋਰ ਦਿੰਦਾ ਹੈ ਸਗੋਂ ਮਾਨਵਤਾ ਦੀ ਸੇਵਾ ਨੂੰ ਵੀ ਅਪਣਾ ਪਰਮ-ਧਰਮ ਮੰਨਦਾ ਹੈ। ਜੈਨ ਭਾਈਚਾਰੇ ਨੇ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਭਾਰਤੀ ਸਭਿਆਚਾਰ ਨੂੰ ਵੀ ਅਮੀਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜੈਨ ਭਾਈਚਾਰੇ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ। ਮੁਨੀ ਸ਼੍ਰੀ ਵਿਨੈ ਕੁਮਾਰ 'ਅਲੋਕ' ਅਤੇ ਮੁਨੀ ਸ਼੍ਰੀ ਅਭੈ ਕੁਮਾਰ ਦੀ ਅਗਵਾਈ ਵਾਲੇ ਵਫ਼ਦ ਵਲੋਂ ਸਪੀਕਰ ਨਾਲ ਜੈਨ ਸ਼ਵੇਤਾਂਬਰ ਤੇਰਾਪੰਥ ਦੇ 10ਵੇਂ ਮੁਖੀ ਆਚਾਰੀਆ ਸ਼੍ਰੀ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਰਾਣਾ ਕੇਪੀ ਸਿੰਘ ਨੂੰ ਆਚਾਰੀਆ ਸ਼੍ਰੀ ਮਹਾਪ੍ਰਗਿਆ ਵਲੋਂ ਲਿਖੀਆਂ 121 ਪੁਸਤਕਾਂ ਦਾ ਸੈੱਟ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਸੌਂਪਿਆ। ਵਫ਼ਦ ਦਾ ਸਵਾਗਤ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼੍ਰੀ ਮਹਾਪ੍ਰਗਿਆ ਮਹਾਨ ਦਾਰਸ਼ਨਿਕ, ਰੂਹਾਨੀ ਆਗੂ, ਲੇਖਕ ਅਤੇ ਸ਼ਾਂਤੀ ਦੇ ਦੂਤ ਸਨ। ਵਫ਼ਦ ਵਲੋਂ ਵਿਧਾਨ ਸਭਾ ਸਪੀਕਰ ਦਾ ਯਾਦਗਾਰੀ ਚਿੰਨ੍ਹÎ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ਼੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਅਤੇ ਸਪੀਕਰ ਦੇ ਸਕੱਤਰ ਸ਼੍ਰੀ ਰਾਮ ਲੋਕ ਵੀ ਮੌਜੂਦ ਸਨ।

Advertisement
Advertisement

 

Advertisement
Advertisement