ਸਕੂਲ ਸਿੱਖਿਆ ਵਿਭਾਗ ਵੱਲੋਂ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ 
Published : Oct 23, 2020, 3:59 pm IST
Updated : Oct 23, 2020, 3:59 pm IST
SHARE ARTICLE
School Education Department
School Education Department

ਆਨ ਲਾਈਨ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 2 ਨਵੰਬਰ  2020 ਕੀਤੀ ਗਈ ਤੈਅ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਲਈ ਸੋਧੇ ਹੋਏ ਨਿਯਮਾਂ ਦੇ ਹੇਠ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਵਾਸਤੇ ਸਕੂਲੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਦਾ ਅਮਲ ਸ਼ੁਰੂ ਕੀਤਾ ਗਿਆ ਸੀ।  

Punjab GovtPunjab Govt

ਇਨ੍ਹਾਂ ਵਿਚ ਪ੍ਰਿੰਸੀਪਲਾਂ ਦੀਆਂ 173, ਹੈਡ ਮਾਸਟਰ/ਹੈਡ ਮਿਸਟਰਸ ਦੀਆ 337 ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ ਦੀਆਂ 75 ਅਸਾਮੀਆਂ ਸ਼ਾਮਲ ਹਨ। ਵਿਭਾਗ ਨੇ ਹੁਣ ਭਰਤੀ ਲਈ ਨਵੇਂ ਤਨਖਾਹ ਸਕੇਲ ਲਾਗੂ ਕਰਨ ਤੋਂ ਇਲਾਵਾ ਕੁੱਝ ਹੋਰ ਸੋਧਾਂ ਕੀਤੀਆਂ ਹਨ। ਇਸ ਕਰਕੇ ਇਹ ਭਰਤੀ ਨਵੀਆਂ ਸੋਧਾਂ ਦੇ ਹੇਠ ਕਰਨ ਲਈ ਪ੍ਰਕਿਰਿਆਂ ਸ਼ੁਰੂ ਕਰ ਦਿੱਤੀ ਗਈ ਹੈ।

Vijay Inder SinglaVijay Inder Singla

ਬੁਲਾਰੇ ਅਨੁਸਾਰ ਆਨ ਲਾਈਨ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 2 ਨਵੰਬਰ 2020 ਨਿਰਧਾਰਤ ਕੀਤੀ ਗਈ ਹੈ ਜਦ ਕਿ ਫ਼ੀਸ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 9 ਨਵੰਬਰ 2020 ਰੱਖੀ ਗਈ ਹੈ। ਬੁਲਾਰੇ ਅਨੁਸਾਰ ਭਰਤੀ ਵਿਚ ਸੋਧਾਂ ਕਾਰਨ ਜਿਹੜੇ ਉਮੀਦਵਾਰ ਆਪਣੀ ਉਮੀਦਵਾਰੀ ਵਾਪਿਸ ਲੈਣਾ ਚਾਹੁੰਦੇ ਹਨ, ਉਹ 2 ਨਵੰਬਰ 2020 ਤੱਕ ਅਜਿਹਾ ਕਰ ਸਕਦੇ ਹਨ।

Punjab School Education DepartmentPunjab School Education Department

ਇਸ ਦੇ ਨਾਲ ਹੀ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕੀਤਾ ਸੀ ਅਤੇ ਉਨ੍ਹਾਂ ਨੇ ਫੀਸ ਨਹੀਂ ਸੀ ਭਰੀ, ਉਹ ਪਹਿਲਾਂ ਹੀ ਪ੍ਰਿੰਟ ਹੋਏ ਬੈਂਕ ਚਲਾਨ ਨਾਲ ਫੀਸ ਭਰ ਸਕਦੇ ਹਨ। ਬੁਲਾਰੇ ਅਨੁਸਾਰ ਇਸ ਭਰਤੀ ਲਈ ਲਿਖਤੀ ਇਮਤਿਹਾਨ ਦਸੰਬਰ 2020 ਦੇ ਪਹਿਲੇ ਹਫ਼ਤੇ ਹੋਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement