ਬਾਦਲਾਂ ਲਈ ਵੱਡੀ ਚੁਨੌਤੀ ਬਣ ਸਕਦੈ ਟਕਸਾਲੀ ਆਗੂਆਂ ਦਾ ਗਠਜੋੜ, ਦੀਵਾਲੇ ਲਾਗੇ ਧਮਾਕੇ ਦੇ ਆਸਾਰ!
Published : Oct 23, 2020, 8:12 pm IST
Updated : Oct 23, 2020, 8:12 pm IST
SHARE ARTICLE
Ranjit Singh Brahmpura, Sukhdev Dhindsa
Ranjit Singh Brahmpura, Sukhdev Dhindsa

ਦੋਵਾਂ ਪਾਰਟੀਆਂ ਵਿਚਾਲੇ ਛੇਤੀ ਹੀ ਗਠਜੋੜ ਕਾਇਮ ਹੋਣ ਦਾ ਦਾਅਵਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਤੋਂ ਅਲਹਿਦਾ ਹੋ ਕੇ ਵੱਖ-ਵੱਖ ਪਾਰਟੀਆਂ ਬਨਾਉਣ ਵਾਲੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਵਧਦੀ ਨੇੜਤਾ ਨੇ ਬਾਦਲਾਂ ਦੀ ਚਿੰਤਾ ਵਧਾ ਦਿਤੀ ਹੈ। ਇਨ੍ਹਾਂ ਦੋਵਾਂ ਆਗੂਆਂ ਵਿਚਾਲੇ ਹੋਣ ਵਾਲਾ ਗਠਜੋੜ ਜਿੱਥੇ ਆਉਂਦੀਆਂ ਅਸੈਂਬਲੀ ਚੋਣਾਂ 'ਚ ਵੱਡੀ ਭੂਮਿਕਾ ਨਿਭਾਅ ਸਕਦੈ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਬਾਦਲਾਂ ਨੂੰ ਵੱਡਾ ਨੁਕਸਾਨ ਪਹੁੰਚਾ ਸਕਦਾ ਹੈ। ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਛੇਤੀ ਹੀ ਗਠਜੋੜ ਹੋਣ ਦੀ ਸੰਭਾਵਨਾ ਹੈ।

 Ranjit Singh BrahmpuraRanjit Singh Brahmpura

ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਅਤੇ ਅਹੁਦੇਦਾਰਾਂ ਦੀ ਮੀਟਿੰਗ ਉਪਰੰਤ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਖਦੇਵ ਸਿੰਘ ਢੀਂਡਸਾ ਨਾਲ ਹੋਈ ਮੁਲਾਕਾਤ ਦੌਰਾਨ ਦੋਵਾਂ ਵਿਚਾਲੇ ਜਥੇਬੰਦੀਆਂ ਦੀ ਆਪਸੀ ਏਕਤਾ ਬਾਰੇ ਵੀ ਵਿਚਾਰ ਚਰਚਾ ਹੋਈ ਸੀ।

Ranjit Singh BrahmpuraRanjit Singh Brahmpura

ਉਨ੍ਹਾਂ ਦਾਅਵਾ ਕੀਤਾ ਕਿ ਦੋਵੇਂ ਜਥੇਬੰਦੀਆਂ ਆਪਸੀ ਏਕਤਾ ਲਈ ਰਜ਼ਾਮੰਦ ਹਨ ਅਤੇ ਦੋਵਾਂ ਦਾ ਟੀਚਾ ਵੀ ਇਕ ਹੈ। ਇਸ ਲਈ ਜਲਦੀ ਹੀ ਆਪਸੀ ਗਠਜੋੜ ਦਾ ਐਲਾਨ ਕੀਤਾ ਜਾਵੇਗਾ। ਇਹ ਗਠਜੋੜ ਦਾ ਐਲਾਨ ਦੀਵਾਲੀ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਬਦਲਾਅ ਲਈ ਤੀਜਾ ਫਰੰਟ ਬਣਾਉਣਾ ਸਮੇਂ ਦੀ ਲੋੜ ਹੈ।

Ranjit Singh BrahmpuraRanjit Singh Brahmpura

ਉਨ੍ਹਾਂ ਕਿਹਾ ਕਿ ਤੀਜਾ ਫਰੰਟ ਬਣਾਉਣ ਸਬੰਧੀ ਹਮਖਿਆਲੀ ਪਾਰਟੀਆਂ ਵਿਚਾਲੇ ਏਕਤਾ ਹੋਣੀ ਚਾਹੀਦੀ ਹੈ। ਇਸ ਸਬੰਧੀ ਕਈ ਜਥੇਬੰਦੀਆਂ ਨਾਲ ਗੈਰ-ਰਸਮੀ ਗੱਲਬਾਤ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਾਂਝੇ ਤੌਰ 'ਤੇ ਵਿਧਾਨ ਸਭਾ ਚੋਣਾਂ ਲੜੇਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੀ ਇਕ ਸਾਂਝਾ ਗਠਜੋੜ ਤਿਆਰ ਕੀਤਾ ਜਾਵੇਗਾ, ਜਿਸ ਵਿਚ ਹਮਖਿਆਲੀ ਪਾਰਟੀਆਂ ਸ਼ਾਮਲ ਹੋਣਗੀਆਂ।

Ranjit Singh BrahmpuraRanjit Singh Brahmpura

ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਦੀ ਅਪੀਲ ਵੀ ਕੀਤੀ। ਇਸ ਮੌਕੇ ਇਕੱਠ ਵਲੋਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਪਾਰਦਰਸ਼ਤਾ ਲਈ ਵੋਟਾਂ ਸਿਰਫ਼ ਫੋਟੋ ਸ਼ਨਾਖਤੀ ਕਾਰਡ ਰਾਹੀਂ ਹੀ ਪਾਈਆਂ ਜਾਣ, ਇਸ ਲਈ ਲੋੜੀਂਦੇ ਕਦਮ ਚੁੱਕੇ ਜਾਣ। ਜਥੇਬੰਦੀ ਨੇ ਇਕ ਮਤੇ ਰਾਹੀਂ ਸੂਬੇ ਨੂੰ ਵਧੇਰੇ ਅਧਿਕਾਰਾਂ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਇਕ ਹੋਰ ਮਤੇ ਰਾਹੀਂ ਬਰਗਾੜੀ ਤੇ ਬਹਿਬਲ ਕਲਾ ਕਾਂਡ ਅਤੇ 328 ਪਾਵਨ ਸਰੂਪਾਂ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ 'ਚ ਲਿਆਉਣ ਦੀ ਮੰਗ ਵੀ ਰੱਖੀ ਗਈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement