ਟਾਂਡਾ ਬਲਾਤਕਾਰ ਮਾਮਲੇ 'ਚ ਐਸ.ਐਸ.ਪੀ.ਤੋਂ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮੰਗੀ ਰਿਪੋਰਟ
Published : Oct 23, 2020, 2:07 pm IST
Updated : Oct 23, 2020, 2:07 pm IST
SHARE ARTICLE
rape
rape

CM ਅਮਰਿੰਦਰ ਸਿੰਘ ਨੇ ਬੇਹੱਦ ਦੁਖਦਾਈ ਅਤੇ ਹੈਰਾਨੀਜਨਕ ਦੱਸਿਆ

 ਮੁਹਾਲੀ: ਬੀਤੇ ਦਿਨੀਂ ਪਿੰਡ ਜਲਾਲਪੁਰ ਵਿਖੇ 6 ਸਾਲਾ ਮਾਸੂਮ ਬੱਚੀ ਨਾਲ ਦਰਿੰਦਗੀ ਕਰਨ ਮਗਰੋਂ ਉਸ ਨੂੰ ਜ਼ਿੰਦਾ ਸਾੜ ਕੇ ਕਤਲ ਕਰਨ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਸ ਮਾਮਲੇ ਦੀ ਐਸ. ਐਸ. ਪੀ. ਹੁਸ਼ਿਆਰਪੁਰ ਨੂੰ ਜਾਂਚ ਕਰਨ ਅਤੇ ਤਿੰਨ ਦਿਨਾਂ 'ਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

photophoto

 ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਹੱਦ ਦੁਖਦਾਈ ਅਤੇ ਹੈਰਾਨੀਜਨਕ ਦੱਸਿਆ ਹੈ। ਉਹਨਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੰਜਾਬ ਪੁਲਿਸ ਨੂੰ ਮਾਮਲੇ ਦੀ ਸਹੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਨੂੰ ਫਾਸਟ ਟਰਾਇਲ 'ਚ ਚਲਾਉਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।

CM Amarinder SinghCM Amarinder Singh

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਮਾਸੂਮ 6 ਸਾਲਾ ਬੱਚੀ ਨਾਲ ਦਰਿੰਦਗੀ ਭਰਪੂਰ ਕਾਰਾ ਕਰਨ ਮਗਰੋਂ ਉਸ ਨੂੰ ਜ਼ਿੰਦਾ ਸਾੜ ਕੇ ਕਤਲ ਕਰਨ ਵਾਲੇ ਦਾਦਾ-ਪੋਤਾ ਸੁਰਜੀਤ ਸਿੰਘ ਅਤੇ ਸੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

CM Amrinder SinghCM Amrinder Singh

ਇਹਨਾਂ ਦੋ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਰੇ ਪੁਸ਼ਟੀ ਕਰਦਿਆਂ ਡੀਐਸਪੀ ਟਾਂਡਾ ਦਲਜੀਤ ਸਿੰਘ ਨੇ ਦਸਿਆ ਕਿ ਖਾਣ ਵਾਲੀ ਚੀਜ਼ ਦਾ ਲਾਲਚ ਦੇ ਕੇ ਸੁਰਪ੍ਰੀਤ ਸਿੰਘ ਉਕਤ ਮਾਸੂਮ ਬੱਚੀ ਰੀਨਾ (ਕਾਲਪਨਿਕ ਨਾਮ) ਨੂੰ ਵਰਗਲਾ ਕੇ ਅਪਣੀ ਹਵੇਲੀ ਵਿਚ ਲੈ ਗਏ, ਜਿੱਥੇ ਪਹਿਲਾਂ ਉਕਤ ਲੜਕੇ ਨੇ ਇਸ ਮਾਸੂਮ ਬਾਲੜੀ ਨਾਲ ਨਾਲ ਦੁਸ਼ਕਰਮ ਕੀਤਾ ਅਤੇ ਇਸ ਮਗਰੋਂ ਉਸ ਨੇ ਲੜਕੀ ਨੂੰ ਬੋਰੀਆਂ ਵਿਚ ਬੰਦ ਕਰ ਕੇ ਜ਼ਿੰਦਾ ਸਾੜ ਦਿੱਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement