ਖ਼ਬਰਾਂ |

ਤਾਜ਼ਾ |

ਇਸ ਮਹੀਨੇ ਪੰਜਾਬ ਵਿਚ ਕੋਰੋਨਾ ਕੇਸਾਂ ਦੀ ਗਿਣਤੀ ਵਿਚ ਕਾਫ਼ੀ ਕਮੀ ਆਈ
Published : Oct 23, 2020, 7:43 am IST
Updated : Oct 23, 2020, 7:43 am IST
SHARE ARTICLE
image
image

ਇਸ ਮਹੀਨੇ ਪੰਜਾਬ ਵਿਚ ਕੋਰੋਨਾ ਕੇਸਾਂ ਦੀ ਗਿਣਤੀ ਵਿਚ ਕਾਫ਼ੀ ਕਮੀ ਆਈ

ਪਾਜ਼ੇਟਿਵ ਕੇਸਾਂ ਦੀ ਗਿਣਤੀ 2000 ਤੋਂ ਘੱਟ ਕੇ 612 ਹੋਈ
 

ਚੰਡੀਗੜ੍ਹ, 22 ਅਕਤੂਬਰ (ਗੁਰਉਪਦੇਸ਼ ਭੁੱਲਰ): ਪੰਜਾਬ ਵਿਚ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਅਤੇ ਮੌਤਾਂ ਦੀ ਗਿਣਤੀ ਦਾ ਅੰਕੜਿਆਂ ਵਿਚ ਇਸ ਮਹੀਨੇ ਦੌਰਾਨ ਤੇਜ਼ੀ ਨਾਲ ਗਿਰਾਵਟ ਆਈ ਹੈ। ਪਾਜ਼ੇਟਿਵ ਕੇਸਾਂ ਦੀ ਇਕੋ ਦਿਨ ਵਿਚ ਗਿਣਤੀ ਜਿਥੇ ਪਿਛਲੇ ਮਹੀਨਿਆਂ ਦੌਰਾਨ 2000 ਤੋਂ ਟੱਪ ਗਈ ਸੀ ਤੇ ਮੌਤਾਂ ਦੀ ਗਿਣਤੀ ਵੀ 100 ਪ੍ਰਤੀ ਦਿਨ ਪਹੁੰਚ ਗਈ ਸੀ, ਹੁਣ ਕਾਫ਼ੀ ਥੱਲੇ ਆ ਚੁੱਕੀ ਹੈ। ਅੱਜ ਇਕ ਦਿਨ ਵਿਚ ਜਿਥੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 617 ਹੈ, ਉਥੇ ਮੌਤਾਂ ਦਾ ਅੰਕੜਾ 12 ਰਹਿ ਗਿਆ ਹੈ। ਅੱਜ ਤਕ ਕੁਲ ਪਾਜ਼ੇਟਿਵ ਕੇਸਾਂ ਦਾ ਅੰਕੜਾ 1,29,693 ਹੈ ਅਤੇ ਮੌਤਾਂ ਦੀ ਕੁਲ ਗਿਣਤੀ 4072 ਹੈ। ਠੀਕ ਹੋਣ ਵਾਲੇ ਕੇਸਾਂ ਦੀ ਗਿਣਤੀ ਵੀ 1,21,155 ਤਕ ਪਹੁੰਚ ਗਈ ਹੈ। ਇਸ ਸਮੇਂ 4466 ਕੋਰੋਨਾ ਮਰੀਜ਼ ਇਲਾਜ ਅਧੀਨ ਹਨ। ਜਲੰਧਰ, ਮੋਹਾਲੀ ਤੇ ਬਠਿੰਡਾ ਜ਼ਿਲ੍ਹੇ ਵਿਚ ਜ਼ਿਆਦਾ ਕੇਸ ਆ ਰਹੇ ਹਨ ਤੇ ਇਨ੍ਹਾਂ ਹੀ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਕੇਸਾਂ ਦੀ ਗਿਣਤੀ ਵੀ ਵੱਧ ਹੈ ਜਦਕਿ ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਜ਼ਿਲ੍ਹਿਆਂ ਵਿਚ ਪਾਜ਼ੇਟਿਵ ਕੇਸਾਂ ਦਾ ਅੰਕੜਾ ਹੁਣ ਕਾਫ਼ੀ ਥੱਲੇ ਆ ਰਿਹਾ ਹੈ। ਇਸ ਸimageimageਮੇਂ ਸੱਭ ਤੋਂ ਵੱਧ ਇਲਾਜ ਅਧੀਨ ਕੇਸ 537 ਜ਼ਿਲ੍ਹਾ ਮੋਹਾਲੀ ਵਿਚ ਹਨ ਅਤੇ ਇਸ ਤੋਂ ਬਾਅਦ ਜਲੰਧਰ ਵਿਚ 454 ਤੇ ਲੁਧਿਆਣਾ ਵਿਚ 381 ਹਨ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement