
ਵਿਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਹੈ
ਅਨੰਦਪੁਰ ਸਾਹਿਬ - ਪੰਜਾਬ ਸਰਕਾਰ ਦੀ ਮੁੱਖ ਸਕੱਤਰ ਵਿਨੀ ਮਹਾਜਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਇਲਾਹੀ ਬਾਣੀ ਵੀ ਸਰਵਣ ਕੀਤੀ। ਇਸ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਵਧੀਕ ਮੈਨੇਜਰ ਹਰਦੇਵ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ। ਇਸ ਮੌਕੇ ਐਸ. ਡੀ. ਐਮ. ਕਨੂੰ ਗਰਗ, ਤਹਿਸੀਲਦਾਰ ਰਾਮ ਕਿਸ਼ਨ ਸਮੇਤ ਵੱਡੀ ਗਿਣਤੀ 'ਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
Vini Mahajan At Takhat Sri Kesgarh Sahib
ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਐਡੀਸ਼ਨਲ ਮੁੱਖ ਸਕੱਤਰ 1987 ਬੈਚ ਦੀ ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਚੁਣਿਆ ਸੀ।
vini mahajan
ਉਹ ਪੰਜਾਬ ਪੁਲਿਸ ਦੇ ਮੁਖੀ ਡੀ.ਜੀ.ਪੀ. ਦਿਨਕਰ ਗੁਪਤਾ ਦੀ ਪਤਨੀ ਹੈ। ਵਿਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਬਣੀ ਹੈ। ਕਰਨ ਅਵਤਾਰ ਸਿੰਘ ਨੇ 31 ਅਗੱਸਤ ਨੂੰ ਰਿਟਾਇਰ ਹੋਣਾ ਸੀ ਪਰ ਉਸ ਨੂੰ ਦੋ ਮਹੀਨੇ ਪਹਿਲਾਂ ਹੀ ਮੁੱਖ ਮੰਤਰੀ ਵਲੋਂ ਮੁੱਖ ਸਕੱਤਰ ਦੇ ਅਹੁਦੇ ਤੋਂ ਫ਼ਾਰਗ ਕਰ ਦਿਤਾ ਸੀ।