ਬੀ.ਐਸ.ਐਫ਼ ਦੇ ਮੁੱਦੇ ਨੂੰ  ਲੈ ਕੇ ਚੰਨੀ ਨੇ 25 ਨੂੰ  ਬੁਲਾਈ ਸਰਬ ਪਾਰਟੀ ਮੀਟਿੰਗ
Published : Oct 23, 2021, 7:17 am IST
Updated : Oct 23, 2021, 7:17 am IST
SHARE ARTICLE
image
image

ਬੀ.ਐਸ.ਐਫ਼ ਦੇ ਮੁੱਦੇ ਨੂੰ  ਲੈ ਕੇ ਚੰਨੀ ਨੇ 25 ਨੂੰ  ਬੁਲਾਈ ਸਰਬ ਪਾਰਟੀ ਮੀਟਿੰਗ

ਚੰਡੀਗੜ੍ਹ, 22 ਅਕਤੂਬਰ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵਲੋਂ ਪੰਜਾਬ 'ਚ ਬੀ.ਐਸ.ਐਫ਼ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ 'ਤੇ 'ਤੇ ਵਿਚਾਰ ਕਰਨ ਲਈ 25 ਅਕਤੂਬਰ ਨੂੰ  ਚੰਡੀਗੜ੍ਹ 'ਚ ਸਰਬ ਪਾਰਟੀ ਮੀਟਿੰਗ ਬੁਲਾਈ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਪੰਜਾਬ ਭਵਨ ਵਿਖੇ ਰਖੀ ਗਈ ਹੈ | ਜ਼ਿਕਰਯੋਗ ਹੈ ਕਿ ਕੇਂਦਰ ਵਲੋਂ ਬੀ.ਐਸ.ਐਫ਼ ਦਾ ਅਧਿਕਾਰ ਖੇਤਰ ਪੰਜਾਬ 'ਚ ਵਧਾਏ ਜਾਣ ਦੇ ਮੁੱਦੇ 'ਤੇ ਕੈਬਨਿਟ ਵਿਚ ਵੀ ਵਿਚਾਰ ਚਰਚਾ ਕਰ ਕੇ ਇਸ ਵਿਰੁਧ ਸਖ਼ਤ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ | ਇਸੇ ਦਿਨ ਮੁੱਖ ਮੰਤਰੀ ਨੇ ਪ੍ਰੈੱਸ ਕਾਨਫ਼ਰੰਸ ਵਿਚ ਵੀ ਕਿਹਾ ਸੀ ਕਿ ਜੇ ਕੇਂਦਰ ਨੇ ਫ਼ੈਸਲਾ ਨਾ ਬਦਲਿਆ ਤਾਂ ਸਰਬ ਪਾਰਟੀ ਮੀਟਿੰਗ ਸੱਦੀ ਜਾਵੇਗੀ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ | ਪੰਜਾਬ ਦੀਆਂ ਸਾਰੀਆਂ ਪਾਰਟੀਆਂ ਹੀ ਕੇਂਦਰ ਦੇ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕਰ ਰਹੀਆਂ ਹਨ ਅਤੇ ਇਸ ਸਰਬ ਪਾਰਟੀ ਮੀਟਿੰਗ 'ਚ ਕੇਂਦਰ ਵਿਰੁਧ ਸਾਂਝਾ ਐਕਸ਼ਨ ਪੋ੍ਰਗਰਾਮ ਉਲੀਕਿਆ ਜਾ ਸਕਦਾ ਹੈ | ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਵੀ ਚਰਚਾ ਹੋ ਸਕਦੀ ਹੈ |

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement