ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ
Published : Oct 23, 2021, 10:24 am IST
Updated : Oct 23, 2021, 10:24 am IST
SHARE ARTICLE
High Court rejects petition of defaulter private bus company
High Court rejects petition of defaulter private bus company

ਟਰਾਂਸਪੋਰਟ ਮੰਤਰੀ ਨੇ ਕਿਹਾ- ਟੈਕਸ ਦੇਣਦਾਰੀਆਂ ਦੀ ਵਸੂਲੀ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ: ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਦੋਂ ਬੂਰ ਪਿਆ, ਜਦੋਂ ਅਜਿਹੀ ਹੀ ਪ੍ਰਾਈਵੇਟ ਬੱਸ ਆਪ੍ਰੇਟਰ ਨਿਊ ਦੀਪ ਬੱਸ ਕੰਪਨੀ ਵੱਲੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਦੇ ਫ਼ੈਸਲੇ ਵਿਰੁੱਧ ਪਾਈ ਗਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰਦਿਆਂ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

Raja WarringRaja Warring

ਬੱਸ ਆਪ੍ਰੇਟਰ ਕੰਪਨੀ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਮੰਨਿਆ ਸੀ ਕਿ ਉਸ ਨੇ ਜਨਵਰੀ ਤੋਂ ਅਕਤੂਬਰ 2021 ਤੱਕ ਮੋਟਰ ਵਹੀਕਲ ਟੈਕਸ ਦਾ ਬਕਾਇਆ ਜਮਾਂ ਨਹੀਂ ਕਰਵਾਇਆ। ਟੈਕਸ ਜਮਾਂ ਨਾ ਕਰਵਾ ਸਕਣ ਲਈ ਕੰਪਨੀ ਨੇ ਕੋਰੋਨਾ ਦੇ ਸਮੇਂ ਦੌਰਾਨ ਲੱਗੀਆਂ ਬੰਦਸ਼ਾਂ ਕਰਕੇ ਘੱਟ ਸਵਾਰੀਆਂ ਹੋਣ, ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਤ ਦੀ ਸਹੂਲਤ ਕਾਰਨ ਘਾਟਾ ਪੈਣ ਅਤੇ ਦੂਜੀ ਸਿਆਸੀ ਧਿਰ ਨਾਲ ਸਬੰਧਤ ਹੋਣ ਕਾਰਨ ਕਿੜ ਕੱਢਣ ਆਦਿ ਦੀਆਂ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਟੈਕਸ ਭਰਨ ਦੇ ਸਮੇਂ ਵਿੱਚ ਰਾਹਤ ਦੇਣ ਤੋਂ ਕੋਈ ਵੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ।

Punjab and Haryana High CourtPunjab and Haryana High Court

ਦੱਸ ਦੇਈਏ ਕਿ ਬਿਨਾਂ ਟੈਕਸ ਅਦਾਇਗੀ ਤੇ ਹੋਰਨਾਂ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਕੇ ਚਲ ਰਹੀਆਂ ਬੱਸਾਂ ਨੂੰ ਜ਼ਬਤ ਕਰਨ ਦੀ ਮੁਹਿੰਮ ਦੌਰਾਨ ਸੂਬੇ ਵਿੱਚ ਕਈ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਸਖ਼ਤ ਕਾਰਵਾਈ ਅਰੰਭੀ ਗਈ ਜਿਸ ਨਾਲ ਸੂਬੇ ਨੂੰ ਟੈਕਸ ਦੇ ਰੂਪ ਵਿੱਚ 4.29 ਕਰੋੜ ਰੁਪਏ ਹਾਸਲ ਹੋਏ। ਇਸ ਮੁਹਿੰਮ ਦੌਰਾਨ ਸੂਬੇ ਵਿੱਚ ਬਿਨਾਂ ਟੈਕਸ ਤੇ ਦਸਤਾਵੇਜ਼ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਚੱਲਣ ਵਾਲੀਆਂ 258 ਬੱਸਾਂ ਨੂੰ ਜ਼ਬਤ ਕੀਤਾ ਗਿਆ ਸੀ ਅਤੇ 10 ਮਹੀਨੇ ਟੈਕਸ ਨਾ ਭਰਨ ਕਰਕੇ ਨਿਊ ਦੀਪ ਬੱਸ ਕੰਪਨੀ ਦੀਆਂ 26 ਬੱਸਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਸੀ।

Amrinder Singh Raja Warring
Amrinder Singh Raja Warring

ਕੰਪਨੀ ਨੇ ਤੁਰੰਤ ਟੈਕਸ ਭਰਨ ਦੀ ਬਜਾਏ ਜ਼ਿਲਾ ਫ਼ਰੀਦਕੋਟ ਦੀ ਰਿਜਨਲ ਟਰਾਂਸਪੋਰਟ ਅਥਾਰਿਟੀ ਕੋਲ 12 ਅਕਤੂਬਰ, 2021 ਨੂੰ ਅਰਜ਼ੀ ਦੇ ਕੇ ਕਿਸ਼ਤਾਂ ਰਾਹੀਂ ਟੈਕਸ ਭਰਨ ਅਤੇ ਬੱਸਾਂ ਛੱਡਣ ਦੀ ਅਪੀਲ ਕੀਤੀ ਸੀ ਪਰ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਨੇ ਕੰਪਨੀ ਦੀਆਂ ਕਿਸ਼ਤਾਂ ਵਿੱਚ ਬਕਾਇਆ ਟੈਕਸ ਭਰਨ ਦੀਆਂ ਦਲੀਲਾਂ ਨਾਲ ਸਹਿਮਤ ਨਾ ਹੁੰਦਿਆਂ ਇਹ ਅਪੀਲ ਰੱਦ ਕਰ ਦਿੱਤੀ ਸੀ। ਕੰਪਨੀ ਨੇ ਇਸ ਅਪੀਲ ਨੂੰ ਟਰਾਂਸਪੋਰਟ ਦੀ ਸਬੰਧਤ ਉੱਚ ਅਥਾਰਿਟੀ ਕੋਲ ਲਿਜਾਣ ਦੀ ਬਜਾਏ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿਥੋਂ ਉਸ ਨੂੰ ਕੋਈ ਰਾਹਤ ਨਾ ਮਿਲੀ।

 Unexplained cash in your bank account? Be ready to pay up to 83% income tax
Tax

ਸਰਕਾਰ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਕੰਪਨੀ ਕੋਲ ਆਰ.ਟੀ.ਏ. ਵੱਲੋਂ ਅਪੀਲ ਰੱਦ ਕਰਨ ਵਿਰੁੱਧ ਵਿਭਾਗੀ ਉੱਚ ਅਥਾਰਿਟੀ ਕੋਲ ਅਪੀਲ ਕਰਨ ਅਤੇ ਉਸ ਅਪੀਲ ਨੂੰ ਮੁੜ ਵਿਚਾਰਨ ਦੇ ਬਦਲ ਮੌਜੂਦ ਹਨ।  ਇਸੇ ਦੌਰਾਨ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟੈਕਸ ਡਿਫ਼ਾਲਟਰ ਕੰਪਨੀ ਵਿਰੁੱਧ ਅਦਾਲਤ ਦੇ ਹੁਕਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਟੈਕਸ ਦੇਣਦਾਰੀਆਂ ਦੀ ਵਸੂਲੀ ਲਈ ਰਾਹ ਪੱਧਰਾ ਹੋਇਆ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement