15 ਸਾਲਾਂ 'ਚ ਕੈਪਟਨ ਤੇ ਬਾਦਲ ਨੇ ਇਸ਼ਤਿਹਾਰਬਾਜ਼ੀ 'ਤੇ ਖ਼ਰਚੇ ਢਾਈ ਅਰਬ 
Published : Oct 23, 2021, 7:26 am IST
Updated : Oct 23, 2021, 7:26 am IST
SHARE ARTICLE
image
image

 15 ਸਾਲਾਂ 'ਚ ਕੈਪਟਨ ਤੇ ਬਾਦਲ ਨੇ ਇਸ਼ਤਿਹਾਰਬਾਜ਼ੀ 'ਤੇ ਖ਼ਰਚੇ ਢਾਈ ਅਰਬ 


ਬਠਿੰਡਾ, 22 ਅਕਤੂਬਰ (ਸੁਖਜਿੰਦਰ ਮਾਨ): ਦਿਨ-ਬ-ਦਿਨ ਕਰਜ਼ੇ ਦੇ ਜਾਲ 'ਚ ਫਸਦੇ ਜਾ ਰਹੇ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ਼ਤਿਹਾਰਬਾਜ਼ੀ ਉਪਰ ਹੀ ਕਰੀਬ ਢਾਈ ਅਰਬ ਰੁਪਏ ਖ਼ਰਚ ਦਿਤੇ | ਸਰਕਰ ਦੀਆਂ ਪ੍ਰਾਪਤੀਆਂ ਦਸਣ ਲਈ ਸੱਭ ਤੋਂ ਵੱਧ ਖ਼ਰਚਾ ਚੋਣ ਵਰ੍ਹੇ 'ਚ ਕੀਤਾ ਜਾਂਦਾ ਰਿਹਾ | ਪ੍ਰਾਪਤੀਆਂ ਤੇ ਸ਼ੁਭਕਾਮਨਾਵਾਂ ਦੇਣ ਲਈ ਜਾਰੀ ਕੀਤੇ ਇਨ੍ਹਾਂ ਇਸ਼ਤਿਹਾਰਾਂ ਦੀ ਥੋੜ੍ਹੀ ਰਾਸ਼ੀ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੀ ਹਿੱਸੇ ਆਉਂਦੀ ਹੈ |
ਮਹੱਤਵਪੂਰਨ ਗੱਲ ਇਹ ਵੀ ਹੈ ਕਿ ਪੰਜਾਬ ਸਰਕਾਰ ਵਲੋਂ ਇਹ ਰਾਸ਼ੀ ਇਕੱਲੇ ਪਿ੍ੰਟ ਮੀਡੀਆ ਵਿਚ ਹੀ ਖ਼ਰਚੀ ਗਈ ਜਦੋਂ ਕਿ ਇਲੈਕਟਰੋਨਿਕ ਤੇ ਸੋਸ਼ਲ ਮੀਡੀਆ ਦੀ ਰਾਸ਼ੀ ਇਸ ਤੋਂ ਅਲੱਗ ਦੱਸੀ ਜਾ ਰਹੀ ਹੈ | ਹਾਸਲ ਅੰਕੜਿਆਂ ਮੁਤਾਬਕ ਵਿੱਤੀ ਸਾਲ 2007 ਤੋਂ 3 ਅਕਤੂਬਰ 2021 ਤਕ ਪੰਜਾਬ ਦੇ ਮੁੱਖ ਮੰਤਰੀਆਂ ਦੁਆਰਾ ਜਾਰੀ ਇਸ਼ਤਿਹਾਰਾਂ ਤੇ ਵਧਾਈ ਸੰਦੇਸ਼ਾਂ ਆਦਿ 'ਤੇ ਪਿ੍ੰਟ ਮੀਡੀਆ ਉਪਰ ਕੁਲ ਖ਼ਰਚ 2,40,44,31,854 ਰੁਪਏ ਖ਼ਰਚ ਕੀਤੇ ਗਏ | ਦਸਣਾ ਬਣਦਾ ਹੈ ਕਿ ਖ਼ਾਲੀ ਖ਼ਜ਼ਾਨੇ ਵਾਲੇ ਪੰਜਾਬ 'ਚ ਮੁੱਖ ਮੰਤਰੀਆਂ ਵਲੋਂ ਇਕੱਲੇ ਇਸ਼ਤਿਹਾਰਾਂ ਉਪਰ ਹੀ ਨਹੀਂ, ਬਲਕਿ ਹੈਲੀਕਾਪਟਰਾਂ ਦੇ ਝੂਟਿਆਂ 'ਤੇ ਵੀ 23 ਕਰੋੜ ਰੁਪਏ ਤੋਂ ਵੱਧ ਖ਼ਰਚੇ ਗਏ ਹਨ | ਉਧਰ ਸ਼ਹਿਰ ਦੇ ਉਘੇ ਆਰਟੀਆਈ ਕਾਰਕੁਨ ਸੰਜੀਵ ਸਿੰਗਲਾ ਨੇ ਦਾਅਵਾ ਕੀਤਾ ਕਿ ਉਪਰੋਕਤ ਵਿਚ ਬਾਬੇ ਨਾਨਕ, ਕੋਰੋਨਾ ਤੇ ਪਰਾਲੀ ਸੜਾਉਨ ਤੋਂ ਰੋਕਣ ਲਈ ਜਾਰੀ ਕੀਤੇ ਇਸ਼ਤਿਹਾਰਾਂ ਦੇ ਬਿਲਾਂ ਦਾ ਖ਼ਰਚਾ ਸਭਿਆਚਾਰਕ, ਸਿਹਤ ਤੇ ਮੰਡੀਕਰਨ ਬੋਰਡ ਦੁਆਰਾ ਚੁਕਿਆ ਗਿਆ | 


ਡੱਬੀ

ਇਸ ਖ਼ਬਰ ਨਾਲ ਸਬੰਧਤ ਫੋਟੋ 22 ਬੀਟੀਆਈ 01 ਵਿਚ ਭੇਜੀ ਜਾ ਰਹੀ ਹੈ | 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement