
ਲਖਬੀਰ ਸਿੰਘ ਦਾ ਕਤਲ ਸਾਜ਼ਿਸ਼ ਤਹਿਤ ਕੀਤਾ ਗਿਆ : ਮ੍ਰਿਤਕ ਦੀ ਭੈਣ
ਲਖਬੀਰ ਸਿੰਘ ਦਾ ਕਤਲ ਸਾਜ਼ਿਸ਼ ਤਹਿਤ ਕੀਤਾ ਗਿਆ : ਮ੍ਰਿਤਕ ਦੀ ਭੈਣ
ਤਰਨਤਾਰਨ : ਬੀਤੇ ਦਿਨੀ ਪਿੰਡ ਚੀਮਾ ਖੁਰਦ ਦੇ ਲਖਬੀਰ ਸਿੰਘ ਨਾਮਕ ਵਿਅਕਤੀ ਨੂੰ ਸਿੰਘੂ ਬਾਰਡਰ 'ਤੇ ਨਿਹੰਗ ਸਿੰਘਾਂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ SIT ਦਾ ਗਠਨ ਕੀਤਾ ਗਿਆ ਸੀ ਜੋ ਅੱਜ ਤਰਨਤਾਰਨ ਪਹੁੰਚੀ।
Charanjit Singh Chani
ਦੱਸ ਦਈਏ ਕਿ SIT ਵਲੋਂ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਕੀਤੀ। ਇਸ ਮੌਕੇ ਮ੍ਰਿਤਕ ਦੀ ਭੈਣ ਨੇ ਕਿਹਾ ਕਿ ਲਖਬੀਰ ਸਿੰਘ ਦਾ ਕਤਲ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
Singhu Border
ਦੱਸ ਦਈਏ ਕਿ ਸਿੰਘੂ ਬਾਰਡਰ 'ਤੇ ਹੋਈ ਘਟਨਾ 'ਚ ਮਾਰੇ ਗਏ ਲਖਬੀਰ ਸਿੰਘ ਦੀ ਮੌਤ ਕਿਵੇਂ ਹੋਈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ SIT ਦਾ ਗਠਨ ਕੀਤਾ ਗਿਆ ਸੀ ਜੋ ਕਿ ਮਾਮਲੇ ਦੀ ਜਾਂਚ ਅਤੇ ਮੌਤ ਦੇ ਕਾਰਨ ਦੀ ਪਤਾ ਲਗਾ ਰਹੀ ਹੈ।