ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼
Published : Oct 23, 2021, 5:44 am IST
Updated : Oct 23, 2021, 5:44 am IST
SHARE ARTICLE
image
image

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼

ਦੇਸ਼ ਵਿਦੇਸ਼ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਮੱਥਾ ਟੇਕਿਆ, ਸੁੰਦਰ 

ਅੰਮ੍ਰਿਤਸਰ, 22 ਅਕਤੂਬਰ (ਸੁਖਵਿੰਦਜੀਤ ਸਿੰਘ ਬਹੋੜੂ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। 
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਲੱਖਾਂ ਸੰਗਤਾਂ ਨੇ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਵੱਖ-ਵੱਖ ਮਹਾਂਪੁਰਖਾਂ ਅਤੇ ਸਭਾ-ਸੁਸਾਇਟੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ। 
ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਜੇ ਦੀਵਾਨਾਂ ਦੌਰਾਨ ਜਿਥੇ ਅੱਜ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਗੁਰੂ ਸਾਹਿਬ ਦੇ ਲਾਸਾਨੀ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ, ਉਥੇ ਹੀ ਬੀਤੀ ਰਾਤ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵਿਚ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਵਿਚੋਂ ਰਾਗ ਆਧਾਰਤ ਕੀਰਤਨ ਸਰਵਣ ਕਰਵਾਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਈ, ਜਿਨ੍ਹਾਂ ਨੂੰ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਉ ਦਿਤੇ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਕ ਮੁਕਾਬਲਿਆਂ ਦੌਰਾਨ ਅਵੱਲ ਆਉਣ ਵਾਲਿਆਂ ਨੂੰ ਬੀਬੀ ਜਗੀਰ ਕੌਰ ਨੇ ਅੱਜ ਸਨਮਾਨਤ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚਲ ਰਹੇ ਸਮਾਗਮਾਂ ਦੌਰਾਨ ਜੇਤੂ ਬੱਚਿਆਂ ਨੂੰ ਸਨਮਾਨ ਚਿੰਨ੍ਹ, ਸਨਮਾਨ ਪੱਤਰ ਦਿਤੇ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement