ਕੈਪਟਨ-ਕਾਂਗਰਸ ਟਵਿੱਟਰ ਵਾਰ ਤੋਂ ਕੰਨੀ ਕਤਰਾਉਂਦੇ ਦਿਖੇ ਬਾਜਵਾ, 'ਨਹੀਂ ਕਰਨਾ ਚਾਹੁੰਦਾ ਕੋਈ ਟਿੱਪਣੀ'
Published : Oct 23, 2021, 3:59 pm IST
Updated : Oct 23, 2021, 3:59 pm IST
SHARE ARTICLE
Partap Bajwa
Partap Bajwa

ਮੇਰਾ ਟਵਿੱਟਰ ਬੀਤੇ ਦੋ ਤਿੰਨ ਮਹੀਨਿਆਂ ਤੋਂ ਬੰਦ ਹੈ ਤੇ ਮੈਨੂੰ ਕਿਸੇ ਦੀ ਵੀ ਟਵਿੱਟਰ ਵਾਰ ਬਾਰੇ ਕੋਈ ਜਾਣਕਾਰੀ ਨਹੀਂ ਹੈ।

 

ਲੁਧਿਆਣਾ (ਰਾਜਵਿੰਦਰ ਸਿੰਘ) - ਅੱਜ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਇਕ ਸਕੂਲ ਦੇ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਨੂੰ ਨਿਬੇੜ ਤੋਂ ਬਾਅਦ ਉਹਨਾਂ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ ਤੇ ਮੀਡੀਆ ਵੱਲੋਂ ਪ੍ਰਤਾਪ ਬਾਜਵਾ ਨੂੰ ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਤੇ ਸੁਖਜਿੰਦਰ ਰੰਧਾਵਾ ਵਿਚਕਾਰ ਚੱਲ ਰਹੇ ਟਵਿੱਟਰ ਵਾਰ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰਾ ਟਵਿੱਟਰ ਬੀਤੇ ਦੋ ਤਿੰਨ ਮਹੀਨਿਆਂ ਤੋਂ ਬੰਦ ਹੈ ਤੇ ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਹੈ।

Partap Bajwa Partap Bajwa

ਅਰੂਸਾ ਆਲਮ ਸਬੰਧੀ ਸਵਾਲ ਪੁੱਛਣ ਤੇ ਪ੍ਰਤਾਪ ਬਾਜਵਾ ਨੇ ਸਾਫ਼ ਕਹਿ ਦਿੱਤਾ ਕਿ ਉਹ ਨਾ ਤਾਂ ਕਦੇ ਅਰੂਸਾ ਆਲਮ ਨੂੰ ਮਿਲੇ ਨੇ ਅਤੇ ਨਾ ਹੀ ਕਦੇ ਕੈਪਟਨ ਅਮਰਿੰਦਰ ਨੂੰ। ਉਨ੍ਹਾਂ ਕਿਹਾ ਕਿ ਉਹ ਇਸ ਵਿਵਾਦ ਸਬੰਧੀ ਜਾਣਕਾਰੀ ਨਹੀਂ ਰੱਖਦੇ ਤੇ ਨਾ ਹੀ ਉਹ ਕੋਈ ਟਿੱਪਣੀ ਕਰਨਾ ਚਾਹੁੰਦੇ ਹਨ ਅਤੇ ਨਾ ਹੀ ਉਨ੍ਹਾਂ ਦੀ ਉਹਨਾਂ ਨਾਲ ਕੋਈ ਵਾਕਫੀਅਤ ਹੈ।

BSFBSF

ਇਸ ਦੇ ਨਾਲ ਹੀ ਉਹਨਾਂ ਨੇ ਬੀ ਐਸ ਐਫ ਦੇ ਮੁੱਦੇ ਨੂੰ ਲੈ ਕੇ ਕਿਹਾ ਕਿ ਕੇਂਦਰ ਨੇ ਫੈੱਡਰੇਸ਼ਨ ਸਿਸਟਮ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਸੂਬੇ ਦੀ ਇਜ਼ਾਜਤ ਤੋਂ ਬਿਨ੍ਹਾਂ ਬੀਐਸਐਫ ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ, ਇਹ ਸੂਬੇ ਦਾ ਅਧਿਕਾਰ ਹੁੰਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਵੀ ਪੂਰਾ ਹੱਕ ਹੈ ਅਪਣੇ ਭਾਰਤ ਦੇ ਬਾਰਡਰਾਂ ਨੂੰ ਸੁਰੱਖਿਅਤ ਰੱਖਣਾ ਪਰ ਕਿਸੇ ਵੀ ਸੂਬੇ ਦਾ ਜੋ ਦਾਇਰਾ ਹੈ ਉਹ ਸੂਬੇ ਦੀ ਇਜ਼ਾਜਤ ਤੋਂ ਬਿਨਾਂ ਨਹੀਂ ਵਧਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੋ ਚਰਨਜੀਤ ਚੰਨੀ ਨੇ ਆਲ ਪਾਰਟੀ ਮੀਟਿੰਗ ਬੁਲਾਈ ਹੈ ਮੈਂ ਉਹਨਾਂ ਦੀ ਹਮਾਇਤ ਕਰਦਾ ਹੈ ਕਿਉਂਕਿ ਕਿਸੇ ਵੀ ਸੂਬੇ ਦਾ ਕੋਈ ਕੰਮ ਸੂਬੇ ਦੀ ਇਜ਼ਾਜਤ ਤੋਂ ਬਿਨ੍ਹਾਂ ਨਹੀਂ ਕੀਤਾ ਜਾਣਾ ਚਾਹੀਦਾ। 

 Afghanistan's Sikhs to 'make choice between converting to Islam or leaving countryAfghanistan's Sikhs 

ਉੱਧਰ ਦੂਜੇ ਪਾਸੇ ਅਫ਼ਗਾਨਿਸਤਾਨ 'ਚ ਰਹਿੰਦੇ ਸਿੱਖਾਂ ਸਬੰਧੀ ਜਦੋਂ ਉਹਨਾਂ ਨੂੰ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਉਹ ਪਾਰਲੀਮੈਂਟ ਵਿਚ ਲਗਾਤਾਰ ਇਹ ਮੁੱਦਾ ਚੁੱਕਦੇ ਰਹੇ ਹਨ ਤੇ ਅਫ਼ਗਾਨਿਸਤਾਨ ਦੇ ਵਿਚ ਹੁਣ ਕੁਝ ਕੁ ਹੀ ਸਿੱਖ ਪਰਿਵਾਰ ਨੇ ਅਤੇ ਭਾਰਤ ਸਰਕਾਰ ਉਨ੍ਹਾਂ ਨੂੰ ਇੱਥੇ ਆਉਣ ਦਾ ਖੁੱਲ੍ਹਾ ਸੱਦਾ ਦੇ ਰਹੀ ਹੈ। ਉਨ੍ਹਾਂ ਨੂੰ ਸਿਟੀਜ਼ਨਸ਼ਿਪ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਜੋ ਹੋ ਰਿਹਾ ਹੈ ਉਹ ਆਪਣੇ ਪੱਧਰ ਤੇ ਕਰ ਰਹੀਆਂ ਨੇ ਪਰ ਤਾਲਿਬਾਨ ਤੋਂ ਅਫ਼ਗਾਨਿਸਤਾਨ ਦੇ ਮੂਲ ਨਿਵਾਸੀ ਤਾਂ ਸੁਰੱਖਿਅਤ ਹੁੰਦੇ ਨਹੀਂ ਤਾਂ ਉਹ ਸਿੱਖ ਭਾਈਚਾਰੇ ਨੂੰ ਕਿਵੇਂ ਸੁਰੱਖਿਅਤ ਰੱਖ ਸਕਦਾ ਹੈ। ਉਹਨਾਂ ਕਿਹਾ ਮਹਾਰਾਜਾ ਰਣਜੀਤ ਸਿੰਘ ਵੇਲੇ ਅਫਗਾਨਿਸਤਾਨ ਵਿਚ ਸਿੱਖਾਂ ਦਾ ਹੀ ਬੋਲਬਾਣਾ ਸੀ ਪਰ ਹੁਣ ਤਾਂ ਸਿਰਫ਼ 100 ਪਰਿਵਾਰ ਹੀ ਹੋਣਗੇ ਜੋ ਅਫ਼ਗਾਨਿਸਤਾਨ ਵਿਚ ਹਨ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement