ਉਨ੍ਹਾਂ ਦੇ ਮੁੰਡੇ ਨੇ ਆਪਣੇ ਮਾਤਾ-ਪਿਤਾ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਿਹਾ ਅਤੇ ਉਹ ਵੀ ਬੁਰੀ ਤਰ੍ਹਾਂ ਝੁਲਸ ਗਿਆ
ਬੁਢਲਾਡਾ: ਪੀ. ਐੱਨ. ਬੀ. ਰੋਡ ਨਜ਼ਦੀਕ ਪੈਂਦੇ ਇਕ ਘਰ 'ਚ ਅੱਗ ਦੀ ਲਪੇਟ 'ਚ ਆਉਣ ਕਾਰਨ 2 ਦੀ ਮੌਤ ਅਤੇ 1 ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਰਡ ਕੌਂਸਲਰ ਪ੍ਰੇਮ ਕੁਮਾਰ ਗਰਗ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਰਾਮਪਾਲ ਕੁਮਾਰ (62) ਦੇ ਘਰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਰਾਮਪਾਲ ਕੁਮਾਰ ਅਤੇ ਉਸ ਦੀ ਪਤਨੀ ਕ੍ਰਿਸ਼ਨਾ (60) ਅਤੇ ਉਨ੍ਹਾਂ ਦਾ ਮੁੰਡਾ ਕ੍ਰਿਸ਼ਨ ਕੁਮਾਰ (28) ਅੰਦਰ ਸੁੱਤੇ ਪਏ ਸਨ।
ਕੌਂਸਲਰ ਨੇ ਦੱਸਿਆ ਕਿ ਰਾਮਪਾਲ ਅਤੇ ਉਸ ਦੀ ਪਤਨੀ ਬੁਰੀ ਤਰ੍ਹਾਂ ਇਸ ਅੱਗ ਦੀ ਲਪੇਟ 'ਚ ਆ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜਦਕਿ ਉਨ੍ਹਾਂ ਦੇ ਮੁੰਡੇ ਨੇ ਆਪਣੇ ਮਾਤਾ-ਪਿਤਾ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਿਹਾ ਅਤੇ ਉਹ ਵੀ ਬੁਰੀ ਤਰ੍ਹਾਂ ਝੁਲਸ ਗਿਆ। ਉਨ੍ਹਾਂ ਕਿਹਾ ਘਰ ਵਿਚ ਅੱਗ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਪੁਲਿਸ ਨੇ ਮੌਕੇ 'ਤੇ ਆ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕ੍ਰਿਸ਼ਨ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਜ਼ੇਰੇ ਇਲਾਜ ਹੈ।