ਅਮਨ ਅਰੋੜਾ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ 
Published : Oct 23, 2022, 4:25 pm IST
Updated : Oct 23, 2022, 4:25 pm IST
SHARE ARTICLE
Aman Arora
Aman Arora

ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ 

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬਾ ਵਾਸੀਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ- ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਰੱਬ ਕਰੇ, ਇਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਲੋਕਾਂ ਦੇ ਜੀਵਨ ਨੂੰ ਖੁਸ਼ੀਆਂ ਅਤੇ ਖੇੜਿਆਂ ਨਾਲ ਭਰ ਦੇਵੇ ਅਤੇ ਸਾਰਿਆਂ ਲਈ ਤੰਦਰੁਸਤੀ ਭਰਿਆ ਤੇ ਖੁਸ਼ਹਾਲ ਭਵਿੱਖ ਲੈ ਕੇ ਆਵੇ।"

ਆਪਣੇ ਸੁਨੇਹੇ ਵਿੱਚ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤੀ ਬਖ਼ਸ਼ੇ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜ਼ਿੰਮੇਵਾਰੀ ਨਾਲ ਮਨਾਉਣ ਲਈ ਪ੍ਰੇਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਆਓ, ਇਸ ਵਾਰ ਸਾਫ਼-ਸੁਥਰੀ, ਗਰੀਨ ਅਤੇ ਸੁਰੱਖਿਅਤ ਦੀਵਾਲੀ ਮਨਾਈਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement