ਵਿਦੇਸ਼ੀ ਹਥਿਆਰ ਵੀ ਹੋਏ ਬਰਾਮਦ
ਚੰਡੀਗੜ: ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਤਰਨਤਾਰਨ ਪੁਲਿਸ, ਸੀਪੀ ਅਮ੍ਰਿਤਸਰ ਅਤੇ ਏਜੀਟੀਐਫ ਨੇ ਇੱਕ ਸਾਂਝੀ ਮੁਹਿੰਮ ਦੌਰਾਨ ਤਰਨਤਾਰਨ ਦੇ ਕੱਪੜਾ ਵਪਾਰੀ ਗੁਰਜੰਟ ਸਿੰਘ ਦਾ ਕਤਲ ਮਾਮਲੇ ਵਿਚ ਗ੍ਰਿਫਤਾਰੀਆਂ ਕੀਤੀਆਂ ਹਨ। ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਲਖਬੀਰ ਲੰਡਾ ਗਿਰੋਹ ਦੇ ਮੈਂਬਰ ਹਨ।
ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 4 ਵਿਦੇਸ਼ੀ ਹਥਿਆਰ ਵੀ ਬਰਾਮਦ ਹੋਏ ਹਨ। ਦੱਸ ਦੇਈਏ ਕਿ ਬੀਤੇ ਦਿਨੀ ਹੋਏ ਇਸ ਕਤਲ ਤੋਂ ਬਾਅਦ ਵਿਦੇਸ਼ ਬੈਠੇ ਗੈਂਗਸਟਰ ਲੰਡਾ ਵਲੋਂ ਇਸ ਡੀ ਜ਼ਿਮੇਵਾਰੀ ਲਈ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਜ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।