
ਖਜ਼ਾਨੇ ਵਿਚ ਆਏ 301 ਕਰੋੜ 65 ਲੱਖ 64 ਹਜ਼ਾਰ 956 ਰੁਪਏ
ਪਿਛਲੇ ਸਾਲ ਦੇ ਮੁਕਾਬਲੇ 18.50 ਫ਼ੀਸਦ ਦਾ ਹੋਇਆ ਵਾਧਾ
ਮੁਹਾਲੀ : ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਦੇ ਖਜ਼ਾਨੇ ਵਿਚ ਸਤੰਬਰ ਮਹੀਨੇ ਵਿਚ ਪਿਛਲੇ ਸਾਲ ਦੇ ਮੁਕਾਬਲੇ 18.50 ਫ਼ੀਸਦੀ ਜ਼ਿਆਦਾ ਪੈਸਾ ਆਇਆ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅਧਿਆਕਰੀਆਂ ਨਾਲ ਕੀਤੀ ਬੈਠਕ ਦੌਰਾਨ ਦਿਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਦੇ ਅਧੀਨ ਇੱਕ ਤੋਂ 30 ਸਤੰਬਰ 2022 ਤੱਕ ਖਜ਼ਾਨੇ ਵਿਚ 301 ਕਰੋੜ 65 ਲੱਖ 64 ਹਜ਼ਾਰ 956 ਰੁਪਏ ਆਏ ਹਨ। 2021 ਵਿਚ ਇਹ ਮਾਲੀਆ 254 ਕਰੋੜ 54 ਲੱਖ 23 ਹਜ਼ਾਰ 153 ਰੁਪਏ ਸੀ।
ਅਗਸਤ ਵਿਚ ਵੀ ਪਿਛਲੇ ਸਾਲ ਦੇ ਮੁਕਾਬਲੇ 21.87 ਫ਼ੀਸਦੀ ਜ਼ਿਆਦਾ ਮਾਲੀਆ ਇਕੱਠਾ ਹੋਇਆ ਸੀ। ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।