ਸਪੀਕਰ ਵੱਲੋਂ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਇੱਕ ਲੱਖ ਰੁਪਏ ਦੇਣ ਦਾ ਐਲਾਨ
Published : Oct 23, 2022, 3:20 pm IST
Updated : Oct 23, 2022, 5:00 pm IST
SHARE ARTICLE
Kultar Singh Sandhwan
Kultar Singh Sandhwan

ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੋਣ ਦੇ ਨਾਲ ਨਾਲ ਵਾਤਾਵਰਣ ’ਤੇ ਵੀ ਬੁਰਾ ਅਸਰ ਪੈਂਦਾ

 

ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਵੀਂ ਪਹਿਲ ਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਆਪਣੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੰਧਵਾਂ ਨੇ ਕਿਹਾ ਹੈ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੋਣ ਦੇ ਨਾਲ ਨਾਲ ਵਾਤਾਵਰਣ ’ਤੇ ਵੀ ਬੁਰਾ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਗੁਰਬਾਣੀ ਦੀ ਸੇਧ ਅਨੁਸਾਰ ਪੰਜਾਬ ਦੇ ਲੋਕ ਕੁਦਰਤ ਨੂੰ ਸਭ ਤੋਂ ਵੱਧ ਪਿਆਰ ਕਰਨ ਵਾਲੇ ਹਨ। ਜਿਉ ਜਿਉ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਸੋਝੀ ਪ੍ਰਾਪਤ ਹੋ ਰਹੀ ਹੈ ਤਿਉ ਤਿਉ ਲੋਕ ਇਸ ਰੁਝਾਨ ਨੂੰ ਛੱਡ ਰਹੇ ਹਨ। ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਦੇ ਲੋਕ ਪਰਾਲੀ ਅਤੇ ਕਣਕ ਦੇ ਨਾੜ ਨੂੰ ਸਾੜਨ ਦੇ ਰੁਝਾਨ ਨੂੰ ਪੂਰੀ ਤਰਾਂ ਤਿਆਗ ਦੇਣਗੇ।

ਸੰਧਵਾਂ ਪਰਾਲੀ ਨਾ ਸਾੜਨ ਬਾਰੇ ਲਗਾਤਾਰ ਨਾ ਕੇਵਲ ਲੋਕਾਂ ਜਾਗਰੂਕ ਕਰਦੇ ਰਹੇ ਹਨ ਸਗੋਂ ਉਨਾਂ ਨੇ ਅਜਿਹਾ ਨਾ ਕਰਨ ਵਾਲੇ ਲੋਕਾਂ ਦਾ ਸਨਮਾਨ ਵੀ ਕੀਤਾ ਹੈ। ਪਿਛਲੇ ਦਿਨੀ ਉਨਾਂ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਮਰੋਹ ਦੌਰਾਨ ਸਨਮਾਨ ਕੀਤਾ। ਇਹ ਆਪਣੇ ਕਿਸਮ ਦੀ ਇੱਕ ਨਿਵੇਕਲ ਪਹਿਲ ਕਦਮੀ ਸੀ। ਇਸ ਸਨਮਾਨ ਸਮਾਰੋਹ ਵਿੱਚ ਫ਼ਰੀਦਕੋਟ ਜ਼ਿਲੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ ਦੇ 1 ਅਤੇ ਗੁਰਦਾਸਪੁਰ 10 ਅਤੇ ਲੁਧਿਆਣਾ ਤੇ ਬਰਨਾਲਾ ਦੇ 7 ਵਾਤਾਵਰਨ ਪ੍ਰੇਮੀ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ। ਉਹਨਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਵੀ ਅਪੀਲ ਕੀਤੀ।

SHARE ARTICLE

Ravinder Kaur

Ravinder Kaur is responsible for the management of the social media team and oversees all content posted on our channels on various social media platforms. She ensures that all content that is posted is in line with our organization’s journalistic ideals and beliefs. She is well-versed and experienced in team management and is passionate about social media, traveling, and is a foodie.v

ਏਜੰਸੀ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement